Homeਪੰਜਾਬਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ: ਓ.ਐਸ.ਡੀ. ਸੁਖਵੀਰ...

ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ:

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 17 ‘ਚ 47.86 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਧੂਰੀ, 17 ਅਪ੍ਰੈਲ:(ਮਨੋਜ ਵਰਮਾ)

ਧੂਰੀ ਸ਼ਹਿਰ ਦੇ ਜ਼ਿਆਦਾਤਰ ਵਿਕਾਸ ਕਾਰਜ 30 ਮਈ ਤੱਕ ਮੁਕੰਮਲ ਕਰਨ ਦਾ ਟੀਚਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਯਤਨਾਂ ਤਹਿਤ ਅੱਜ ਧੂਰੀ ਸ਼ਹਿਰ ਦੇ ਵਾਰਡ ਨੰਬਰ 17 ਵਿੱਚ 47.86 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਰਹੀਆਂ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ ਇਸਦੀ ਮਿਸਾਲ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 17 ਦੀਆਂ 10 ਗਲੀਆਂ ਵਿੱਚ ਇਹ ਕੰਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਗਲੀਆਂ ਨੂੰ ਉੱਚਾ ਚੁੱਕਣਾ, ਇੰਟਰਲਾਕ ਟਾਈਲਾਂ ਲਗਾਉਣਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਕਰਨਾ ਸ਼ਾਮਲ ਹੈ।

ਉਨ੍ਹਾਂ ਹੋਰ ਦੱਸਿਆ ਕਿ ਜਿੱਥੇ ਗਲੀਆਂ ਨੀਵੀਆਂ ਹੋਣ ਕਾਰਨ ਬਰਸਾਤ ਦੇ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਆਉਂਦੀ ਸੀ, ਉਥੇ ਹੁਣ ਉਨ੍ਹਾਂ ਨੂੰ ਤਕਨੀਕੀ ਮਾਪਦੰਡਾਂ ਅਨੁਸਾਰ ਉੱਚਾ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇੰਟਰਲਾਕ ਟਾਈਲਾਂ ਲਗਣ ਨਾਲ ਗਲੀਆਂ ਦੀ ਮਜ਼ਬੂਤੀ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।

ਸ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਹਰ ਇਕ ਵਿਕਾਸ ਪ੍ਰੋਜੈਕਟ ਦੀ ਨਿਗਰਾਨੀ ਨਿੱਜੀ ਤੌਰ ‘ਤੇ ਕੀਤੀ ਜਾ ਰਹੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਅਤੇ ਸਮੇਂਬੱਧਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੇ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਧੂਰੀ ਵਿੱਚ ਚੱਲ ਰਹੇ ਜ਼ਿਆਦਾਤਰ ਵਿਕਾਸ ਕਾਰਜਾਂ ਨੂੰ 30 ਮਈ ਤੱਕ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਸ ਦਿਸ਼ਾ ਵਿੱਚ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਹਰ ਹਿੱਸੇ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਬਿੱਲਾ ਧਰਮਸੋਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਆਪਣੀ ਸੰਤੁਸ਼ਟੀ ਜਤਾਈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments