Homeਪੰਜਾਬਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ :...

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ

ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ’ਚ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ’ਚ ਦੇਸ਼ ਭਰ ’ਚ ਰਹੇ ਮੋਹਰੀ- ਦਰਸ਼ਨ ਸਿੰਘ ਪਾਠਕ

ਧੂਰੀ , 19 ਅਪ੍ਰੈਲ :(ਦੀਪਕ ਦੱਤਾ): ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ।

ਸਕੂਲ ਆਫ਼ ਐਮੀਨੈਂਸ ਭਸੌੜ ਅਤੇ ਸਰਕਾਰੀ ਗਰਲਜ਼ ਹਾਈ ਸਕੂਲ ਪਿੰਡ ਢਢੋਗਲ’ਚ ਕਰੀਬ 1 ਕਰੋੜ 49 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ, ਚਾਰਦੀਵਾਰੀ ਆਦਿ ਸਥਾਪਿਤ

ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸੁਖਾਲੇ ਢੰਗ ਨਾਲ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣ।  ਉਹਨਾਂ ਦੱਸਿਆ ਕਿ ਹਲਕਾ ਧੂਰੀ ਦੇ ਸਕੂਲਾਂ ਨੂੰ 310 ਨਵੇਂ ਕੰਪਿਊਟਰ ਅਤੇ 71 ਡਿਜ਼ਟਲ ਸਕਰੀਨਾਂ ਵੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਦੱਸਿਆ ਧੂਰੀ ਵਿਧਾਨ ਸਭਾ ਹਲਕੇ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਸਬੰਧੀ ਹਰ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਢੰਗ ਨਾਲ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਅਤੇ ਕੰਪਿਊਟਰ ਲੈਬਾਂ ਦੀ ਸਥਾਪਤੀ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਟਰੇਨਿੰਗ ਲਈ ਵੱਖ-ਵੱਖ ਮੁਲਕਾਂ ਵਿਚ ਭੇਜਿਆ ਜਾ ਰਿਹਾ ਹੈ ਜਿਸ ਨਾਲ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰ ਦੇ ਸਿੱਖਿਆ ਸਿਸਟਮ ਅਤੇ ਤਕਨੀਕਾਂ ਬਾਰੇ ਜਾਣੂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਸਕੂਲਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਜੋ ਵਿਦਿਆਰਥੀਆਂ ਲਈ ਬੇਹੱਦ ਲਾਹੇਬੰਦ ਹੋਵੇਗੀ। ਇਸ ਮੌਕੇ ਸਮਾਜ ਸੇਵੀ ਪਰਮਜੀਤ ਸਿੰਘ ਭਿੰਦੀ, ਸਕੂਲ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ, ਬਲਾਕ ਨੋਡਲ ਅਫਸਰ ਵਿਪਨ ਕੁਮਾਰ ਗਰਗ,  ਭਰਪੂਰ ਸਿੰਘ, ਮੈਡਮ ਭਾਰਤੀ ਸ਼ਰਮਾ, ਆਤਮਾ ਸਿੰਘ, ਡਾ ਅਵਤਾਰ ਖਾਨ, ਖੁਸ਼ਵਿੰਦਰ ਸਿੰਘ, ਲੈਕਚਰਾਰ ਦਲਜੀਤ ਸਿੰਘ, ਸਰਪੰਚ ਭਸੌੜ, ਐੱਸਐੱਮਸੀ ਕਮੇਟੀ, ਸਕੂਲ ਸਟਾਫ਼, ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments