Homeਪੰਜਾਬਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ...

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਮੂਣਕ, ਸੰਗਰੂਰ, 26 ਅਪ੍ਰੈਲ: (ਮਨੋਜ ਵਰਮਾ) : ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ​ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜਨ ਮੂਨਕ ਵਿਖੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਸਫ਼ਲਤਾ ਮਿਲੀ ਹੈ ਅਤੇ ਇਸ ਦੌਰਾਨ 02 ਮੁਕੱਦਮੇ ਦਰਜ ਕਰਕੇ ਦੋ ਜਣੇ ਗ੍ਰਿਫ਼ਤਾਰ ਕੀਤੇ ਗਏ ਹਨ।
ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 20 ਤੋਂ 26 ਅਪ੍ਰੈਲ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 1 ਮੁਕੱਦਮਾ ਦਰਜ ਕੀਤਾ ਤੇ ਇੱਕ ਦੋਸ਼ੀ ਕੋਲੋਂ 60 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆਂ।
ਇਸ ਤੋਂ ਇਲਾਵਾ 01 ਮੁਕੱਦਮਾ 27/61/85 ਧਾਰਾਵਾਂ ਤਹਿਤ ਦਰਜ ਰਜਿਸਟਰ ਕਰਕੇ ਨਸ਼ੇ ਦੀ ਦਲਦਲ ਵਿੱਚ ਫਸੇ 1 ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਇਲਾਵਾ 09 ਹੋਰ ਵਿਅਕਤੀਆਂ ਨੂੰ ਨਸ਼ਾ ਛੱਵਣ ਦੀ ਦਵਾਈ ਦਿਲਵਾਈ ਗਈ।

ਐਸ ਐਸ ਪੀ ਨੇ ਹੋਰ ਦੱਸਿਆ ਕਿ ਵੱਖ-ਵੱਖ ਮੁਕੱਦਮਿਆ ਵਿੱਚ ਲੋੜੀਂਦੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਕੁੱਲ 13 ਵਿਅਕਤੀਆ ਖਿਲਾਫ਼ ਰੋਕੂ ਕਾਰਵਾਈ ਅਮਲ ਵਿੱਚ ਲਿਆਦੀ ਗਈ। ਇਸ ਤੋਂ ਇਲਾਵਾ ਥਾਣਾ ਖਨੌਰੀ ਵੱਲੋਂ ਵੱਖ-ਵੱਖ ਮੁਕੱਦਮਿਆ ਵਿੱਚ ਅਦਾਲਤ ਵੱਲੋਂ ਭਗੌੜੇ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
​​ ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 101 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 60 ਵਿਰੁੱਧ 172 ਧਾਰਾ ਤਹਿਤ ਕਾਰਵਾਈ ਕੀਤੀ ਗਈ।
​​ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments