HomeUncategorizedਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ ਸ਼ੁਰੂ

ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ ਸ਼ੁਰੂ

ਪਠਾਨਕੋਟ, 25 ਅਗਸਤ, 2025 ((ਸ਼ਹੀਦ—ਏ—ਆਜ਼ਮ ਬਿਓਰੋ): ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 25-08-2025 ਤੋਂ 05-09-2025 ਤੱਕ, ਦਫ਼ਤਰ ਜਿਲ੍ਹਾ ਰੋਜ਼ਗਾਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ, ਜਿਲ੍ਹਾ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਜੀ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵੱਜੋਂ ਅਪਨਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ ।

ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਪੇਂਡੂ ਬੇਰੋਜ਼ਗਾਰ ਨੌਜਵਾਨ ਲੜਕੇ / ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ । ਸਿਖਲਾਈ ਦੀ ਫੀਸ ਜਨਰਲ ਜਾਤੀ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਹੈ, ਜੋ ਕਿ ਮਿਤੀ 25/08/2025 ਨੂੰ ਮੌਕੇ ਤੇ ਹੀ ਜਮ੍ਹਾ ਕਰਵਾਈ ਜਾਵੇਗੀ ਅਤੇ 2 ਹਫ਼ਤੇ ਦੀ ਸਫ਼ਲਤਾ ਪੂਰਵਕ ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੂੰ ਵਿਭਾਗ ਵੱਲੋ ਇੱਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ, ਜਿਸ ਅਨੁਸਾਰ ਵੱਖ – ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2,5,10 ਅਤੇ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਕੇ 25% ਜਨਰਲ ਅਤੇ 33% ਅ:ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ ।

ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਵਿਖੇ ਟ੍ਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਪੈਨ ਕਾਰਡ ਲੈ ਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ, ਦੂਜੀ ਮੰਜਿਲ, ਕਮਰਾ ਨੰ: 345-ਏ ਵਿਖੇ ਫਾਰਮ ਜਮ੍ਹਾ ਕਰਵਾ ਸਕਦੇ ਹਨ ।

ਵਧੇਰੇ ਜਾਣਕਾਰੀ ਲਈ (ਫੋਨ ਨੰ: 0186-2345454 ਜਾਂ ਮੋਬਾਇਲ ਨੰ: 98762-60243, 8284368878, 98785-28364 ਤੇ ਸੰਪਰਕ ਕਰ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments