Homeਪੰਜਾਬਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਇਕੱਤਰਤਾ ਵਿੱਚ ਅਹਿਮ ਚਰਚਾ; 8 ਮਈ...

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਇਕੱਤਰਤਾ ਵਿੱਚ ਅਹਿਮ ਚਰਚਾ; 8 ਮਈ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਲਬ:

ਅੰਮ੍ਰਿਤਸਰ:03 may 2026:
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕੱਤਰਤਾ ਬਹੁਤ ਹੀ ਸੁਚੱਜੇ ਢੰਗ ਨਾਲ ਸੰਪੰਨ ਹੋਈ, ਜਿਸ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪੰਥਕ ਆਗੂਆਂ ਵੱਲੋਂ ਭਾਗ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਜਾ ਰਹੇ ਕਾਨੂੰਨ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ ਅਤੇ ਹਾਜ਼ਰੀਨ ਵੱਲੋਂ ਆਪਣੇ ਸੁਝਾਅ ਦਿੱਤੇ ਗਏ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੀ ਕਿਹਾ ਕਿ ਇਸ ਕਾਨੂੰਨ ਨੂੰ ਤਿਆਰ ਕਰਨ ਸਮੇਂ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਇਸ ਸਬੰਧ ਵਿੱਚ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ 8 ਮਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਤਾਂ ਜੋ ਇਸ ਮਾਮਲੇ ’ਤੇ ਸਪਸ਼ਟੀਕਰਨ ਲਿਆ ਜਾ ਸਕੇ।

ਇਸਦੇ ਨਾਲ ਹੀ ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ’ਤੇ ਸਰਕਾਰਾਂ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਾਂ ਪ੍ਰਤੀ ਦੋਹਰਾ ਮਾਪਦੰਡ ਅਪਣਾਇਆ ਜਾ ਰਿਹਾ ਹੈ, ਜੋ ਨਿਆਂ ਦੇ ਸਿਧਾਂਤਾਂ ਦੇ ਖਿਲਾਫ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments