Homeਪੰਜਾਬਅਸ਼ਵਨੀ ਸ਼ਰਮਾ ਦਾ CM ਮਾਨ 'ਤੇ ਪਲਟਵਾਰ: "ਆਪਣੀ ਨਾਕਾਮੀ ਲੁਕਾਉਣ ਲਈ ਭਾਜਪਾ...

ਅਸ਼ਵਨੀ ਸ਼ਰਮਾ ਦਾ CM ਮਾਨ ‘ਤੇ ਪਲਟਵਾਰ: “ਆਪਣੀ ਨਾਕਾਮੀ ਲੁਕਾਉਣ ਲਈ ਭਾਜਪਾ ‘ਤੇ ਚਿੱਕੜ ਸੁੱਟਣਾ ਬੰਦ ਕਰੇ ਸਰਕਾਰ”

ਚੰਡੀਗੜ੍ਹ:6 may  ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਜਨਤਾ ਪਾਰਟੀ ‘ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੀ ਮਾਨਸਿਕ ਹਾਲਤ ‘ਤੇ ਸਵਾਲ ਚੁੱਕੇ ਹਨ ਅਤੇ ਅਸਤੀਫ਼ੇ ਦੀ ਮੰਗ ਕੀਤੀ ਹੈ।

“ਮਾਨਸਿਕ ਇਲਾਜ ਕਰਵਾਉਣ ਮੁੱਖ ਮੰਤਰੀ”

ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ – ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ।” ਉਨ੍ਹਾਂ ਕਿਹਾ ਕਿ ਲੱਗਦਾ ਹੈ ਮੁੱਖ ਮੰਤਰੀ ਦੀ ਮਾਨਸਿਕ ਹਾਲਤ ਠੀਕ ਨਹੀਂ ਰਹੀ, ਇਸ ਲਈ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਸ਼ਰਮਾ ਅਨੁਸਾਰ, ਆਪਣੀਆਂ ਨਾਕਾਮੀਆਂ ਦਾ ਭਾਂਡਾ ਦੂਜਿਆਂ ਸਿਰ ਭੰਨਣਾ ਇੱਕ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।

ਕਾਨੂੰਨ-ਵਿਵਸਥਾ ‘ਤੇ ਚੁੱਕੇ ਸਵਾਲ

ਭਾਜਪਾ ਪ੍ਰਧਾਨ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਮਾਨ ਸਰਕਾਰ ਨੂੰ ਘੇਰਿਆ:

  • ਨਾਕਾਮ ਸਰਕਾਰ: ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਸੁਰੱਖਿਆ ਸਭ ਤੋਂ ਅਹਿਮ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਹੋਈ ਹੈ।

  • ਅਪਰਾਧਾਂ ਵਿੱਚ ਵਾਧਾ: ਸ਼ਰਮਾ ਨੇ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ (ਆਪ ਸਰਕਾਰ ਦੇ ਕਾਰਜਕਾਲ) ਦੌਰਾਨ ਪੰਜਾਬੀ ਗੋਲੀਆਂ, ਬੰਬ ਧਮਾਕਿਆਂ ਅਤੇ ਕਤਲਾਂ ਦਾ ਸੰਤਾਪ ਭੋਗ ਰਹੇ ਹਨ।

  • ਨਿਕੰਮੀ ਕਾਨੂੰਨ ਵਿਵਸਥਾ: ਉਨ੍ਹਾਂ ਕਿਹਾ ਕਿ ਰੋਜ਼ਾਨਾ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਆਮ ਆਦਮੀ ਪਾਰਟੀ ਦੀ ਨਿਕੰਮੀ ਕਾਰਜਸ਼ੈਲੀ ਦਾ ਨਤੀਜਾ ਹਨ।

“ਪੰਜਾਬ ਦੀ ਸ਼ਾਂਤੀ ਸਾਡੀ ਤਰਜੀਹ”

ਅਸ਼ਵਨੀ ਸ਼ਰਮਾ ਨੇ ਦੁਹਰਾਇਆ ਕਿ ਭਾਰਤੀ ਜਨਤਾ ਪਾਰਟੀ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਲਈ ਡੱਟ ਕੇ ਖੜ੍ਹੀ ਰਹੀ ਹੈ ਅਤੇ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਵਿਰੋਧੀ ਪਾਰਟੀਆਂ ‘ਤੇ ਇਲਜ਼ਾਮਬਾਜ਼ੀ ਕਰਨ ਦੀ ਬਜਾਏ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਵੱਲ ਧਿਆਨ ਦੇਣ।


RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments