Homeਪੰਜਾਬ*ਰਵਜੋਤ ਗਰੇਵਾਲ ਆਈ.ਪੀ.ਐੱਸ. ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ*

*ਰਵਜੋਤ ਗਰੇਵਾਲ ਆਈ.ਪੀ.ਐੱਸ. ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ*

ਸੰਗਰੂਰ, 07 ਮਈ: ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਆਈ.ਪੀ.ਐਸ. ਅਧਿਕਾਰੀ ਰਵਜੋਤ ਗਰੇਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਸਮੇਤ ਨਸ਼ਿਆਂ ਅਤੇ ਜੁਰਮ ਦੀ ਰੋਕਥਾਮ ਲਈ ਪੁਲਿਸ ਨੂੰ ਸਹਿਯੋਗ ਕਰਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਹਨਾਂ ਦੇ ਦਫ਼ਤਰ ਵਿਖੇ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਥਾਣਿਆਂ, ਪੁਲਿਸ ਚੌਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।
ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ, ਜ਼ੁਰਮ ਰਹਿਤ ਜ਼ਿਲ੍ਹਾ ਬਣਾਈ ਰੱਖਣ ਲਈ ਲੋਕਾਂ ਦਾ ਮਿਲਵਰਤਨ ਬਹੁਤ ਜ਼ਰੂਰੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments