HomeUncategorizedਸੰਗਰੂਰ ਦੇ ਕਈ ਪਿੰਡਾਂ ਵਿੱਚ ਬਣੀ ਹੜ੍ਹ ਵਰਗੀ ਸਥਿਤੀ

ਸੰਗਰੂਰ ਦੇ ਕਈ ਪਿੰਡਾਂ ਵਿੱਚ ਬਣੀ ਹੜ੍ਹ ਵਰਗੀ ਸਥਿਤੀ

ਸੰਗਰੂਰ 27 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਲਗਾਤਾਰ ਪੈ ਰਹੇ ਮੀਂਹ ਕਾਰਨ ਸੰਗਰੂਰ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਹਰ ਇੱਕ ਸ਼ਹਿਰ ਅਤੇ ਪਿੰਡ ਵਿੱਚ ਪਾਣੀ ਭਗ ਗਿਆ ਹੈ। ਚੀਮੇ ਇਲਾਕੇ ਦੇ ਅੰਦਰ ਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਸਤੌਜ ਵੀ ਮੀਂਹ ਦੇ ਪਾਣੀ ਨਾਲ ਡੁੱਬ ਗਿਆ ਹੈ।

ਸੀਐਮ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਨੇ ਸਥਿਤੀ ਬਾਰੇ ਦੱਸਿਆ ਕਿ ਪਿੰਡ ਸਤੌਜ ਦੀਆਂ ਸੜਕਾਂ ਤਲਾਬਾਂ ਵਿੱਚ ਤਬਦੀਲ ਹੋ ਚੁੱਕੀਆਂ ਹਨ। ਮੌਸਮ ਵਿਭਾਗ ਵੱਲੋਂ ਅੱਜ ਵੀ ਸੰਗਰੂਰ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments