Homeਪੰਜਾਬਸੁਲਤਾਨਪੁਰ ਲੋਧੀ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ; ਤਸਕਰ ਦੇ ਘਰ...

ਸੁਲਤਾਨਪੁਰ ਲੋਧੀ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ; ਤਸਕਰ ਦੇ ਘਰ ਚੱਸੁਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ

ਸੁਲਤਾਨਪੁਰ ਲੋਧੀ/ਕਪੂਰਥਲਾ, 8 ਮਈ 2026: ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਪ੍ਰਸ਼ਾਸਨ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਪਿੰਡ ਤੋਤੀ ਵਿੱਚ ਨਾਮੀ ਨਸ਼ਾ ਤਸਕਰ ਪਰਵਿੰਦਰ ਸਿੰਘ ਉਰਫ਼ ਪਿੰਦਰ ਦੇ ਘਰ ਉੱਤੇ ਪ੍ਰਸ਼ਾਸਨ ਨੇ ‘ਪੀਲਾ ਪੰਜਾ’ ਚਲਾ ਕੇ ਉਸ ਦੀ ਨਾਜਾਇਜ਼ ਜਾਇਦਾਦ ਨੂੰ ਜ਼ਮੀਨਦੋਜ਼ ਕਰ ਦਿੱਤਾ।

ਇਲਾਕੇ ਵਿੱਚ ਭਾਰੀ ਪੁਲਿਸ ਤਾਇਨਾਤ

ਇਸ ਕਾਰਵਾਈ ਦੌਰਾਨ ਪਿੰਡ ਤੋਤੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ। ਐਸ.ਐਸ.ਪੀ. ਕਪੂਰਥਲਾ ਦੀਆਂ ਸਖ਼ਤ ਹਦਾਇਤਾਂ ‘ਤੇ ਚੱਲੀ ਇਸ ਮੁਹਿੰਮ ਦੌਰਾਨ ਸ਼ੱਕੀ ਅਨਸਰਾਂ ਵਿੱਚ ਭਾਰੀ ਹੜਕੰਪ ਦੇਖਣ ਨੂੰ ਮਿਲਿਆ। ਪੁਲਿਸ ਟੀਮਾਂ ਵੱਲੋਂ ਪੂਰੇ ਪਿੰਡ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਸ਼ੱਕੀ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਗਈ।

ਐਸ.ਐਸ.ਪੀ. ਦਾ ਸਖ਼ਤ ਸੁਨੇਹਾ: “ਤਸਕਰ ਜਾਂ ਨਸ਼ਾ ਛੱਡਣ ਜਾਂ ਪੰਜਾਬ”

ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ, ਕਿਉਂਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”

ਪਿੰਡ ਵਾਸੀਆਂ ਨੇ ਕੀਤੀ ਸ਼ਲਾਘਾ

ਪ੍ਰਸ਼ਾਸਨ ਦੀ ਇਸ ਸਖ਼ਤ ਕਾਰਵਾਈ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ੇ ਦੇ ਕੋਹੜ ਨੇ ਅਨੇਕਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਪਰਿਵਾਰ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਪ੍ਰਸ਼ਾਸਨ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਵੀ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments