Homeਪਟਿਆਲਾ ਅਪਡੇਟਮੁੱਖ ਮੰਤਰੀ ਭਗਵੰਤ ਮਾਨ ਦੀ 'ਸ਼ੁਕਰਾਨਾ ਯਾਤਰਾ' ਅੱਜ ਪਟਿਆਲਾ ਵਿਖੇ; ਸ਼ਾਹੀ ਸ਼ਹਿਰ...

ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਅੱਜ ਪਟਿਆਲਾ ਵਿਖੇ; ਸ਼ਾਹੀ ਸ਼ਹਿਰ ਵਿੱਚ ਸਵਾਗਤ ਲਈ ਭਾਰੀ ਉਤਸ਼ਾਹ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦੀ ਚਾਰੇ ਪਾਸੇ ਹੋ ਰਹੀ ਸਲਾਘਾ; ਚੇਅਰਮੈਨ ਹਰਪਾਲ ਜੁਨੇਜਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ, 9 ਮਈ: (ਮਨੋਜ ਵਰਮਾ): ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪਹੁੰਚ ਰਹੀ ਹੈ, ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਯਾਤਰਾ ਦੇ ਸਵਾਗਤ ਲਈ ਪਟਿਆਲਾ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਡੀ.ਸੀ. ਪਟਿਆਲਾ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਗ੍ਹਾ-ਜਗ੍ਹਾ ਪੁਲਿਸ ਤਾਇਨਾਤ ਕੀਤੀ ਗਈ ਹੈ।

ਬੇਅਦਬੀ ਵਿਰੋਧੀ ਕਾਨੂੰਨ ਦਾ ਇਤਿਹਾਸਕ ਫ਼ੈਸਲਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਬ ਧਰਮ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਪਾਸ ਕੀਤਾ ਗਿਆ ਸਖ਼ਤ ਕਾਨੂੰਨ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਹੁਣ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਹੋਵੇਗੀ। ਇਸ ਫ਼ੈਸਲੇ ਕਾਰਨ ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਨੂੰ ਜਨ-ਜਨ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਲੋਕ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕਰ ਰਹੇ ਹਨ।

ਸੂਬੇ ਦੀ ਭਾਈਚਾਰਕ ਸਾਂਝ ਹੋਵੇਗੀ ਮਜ਼ਬੂਤ ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਨਸਿਕ ਬਿਮਾਰੀ ਦਾ ਬਹਾਨਾ ਬਣਾ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਫਿਰਕੂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ, ਪਰ ਮਾਨ ਸਰਕਾਰ ਨੇ ਸਖ਼ਤ ਕਾਨੂੰਨ ਲਾਗੂ ਕਰਕੇ ਸੰਗਤਾਂ ਦਾ ਭਰੋਸਾ ਜਿੱਤਿਆ ਹੈ। ਇਹ ਕਦਮ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਵਿੱਚ ਪ੍ਰਸ਼ੰਸਾ ਹਾਸਲ ਕਰ ਰਿਹਾ ਹੈ।

ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਖ਼ੁਦ ਖੰਡਾ ਚੌਂਕ, ਪਟਿਆਲਾ ਵਿਖੇ ਪਹੁੰਚ ਕੇ ਸਾਰੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਮੂਹ ਇੰਤਜ਼ਾਮ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਏ ਗਏ ਹਨ।

ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਪਾਰਟੀ ਵਰਕਰ ਜਸਵਿੰਦਰ ਸਿੰਘ ਰਿੰਪਾ, ਰਾਜਵੀਰ ਸਿੰਘ, ਪ੍ਰਤਾਪ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments