Homeਪੰਜਾਬਡੇਰਾ ਬਾਬਾ ਨਾਨਕ: ਖੇਤਾਂ ਵਿੱਚੋਂ ਮਿਲੀ 22 ਸਾਲਾ ਨੌਜਵਾਨ ਦੀ ਲਾਸ਼, ਕਤਲ...

ਡੇਰਾ ਬਾਬਾ ਨਾਨਕ: ਖੇਤਾਂ ਵਿੱਚੋਂ ਮਿਲੀ 22 ਸਾਲਾ ਨੌਜਵਾਨ ਦੀ ਲਾਸ਼, ਕਤਲ ਦਾ ਸ਼ੱਕ

ਪਰਿਵਾਰ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਅਮਰਿੰਦਰ ਸਿੰਘ; ਪਿੰਡ ਉੱਪਲ ਵਿੱਚ ਪਸਰਿਆ ਸੋਗ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਮਈ (ਛਤਰਪਾਲ ਸਿੰਘ): ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ ਅੱਜ ਇੱਕ 22 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਸਵ: ਪਰਮਜੀਤ ਸਿੰਘ, ਨਿਵਾਸੀ ਪਿੰਡ ਉੱਪਲ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਰਾਤ ਤੋਂ ਸੀ ਲਾਪਤਾ, ਮੋਬਾਇਲ ਵੀ ਹੋ ਗਿਆ ਸੀ ਬੰਦ

ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਮਰਿੰਦਰ ਸਿੰਘ ਬੀਤੀ ਰਾਤ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਪਰਤਿਆ। ਸ਼ਾਮ 7 ਵਜੇ ਤੱਕ ਉਸ ਦਾ ਮੋਬਾਇਲ ਫ਼ੋਨ ਚੱਲ ਰਿਹਾ ਸੀ, ਪਰ ਉਸ ਤੋਂ ਬਾਅਦ ਫ਼ੋਨ ਬੰਦ ਹੋ ਗਿਆ। ਪਰਿਵਾਰ ਨੇ ਰਾਤ ਭਰ ਉਸ ਦੀ ਕਾਫੀ ਭਾਲ ਕੀਤੀ, ਪਰ ਅੱਜ ਸਵੇਰੇ ਪਿੰਡ ਫੱਤੂਪੁਰ ਦੇ ਖੇਤਾਂ ਵਿੱਚੋਂ ਉਸ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਮ੍ਰਿਤਕ ਅਮਰਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜ਼ਿਕਰਯੋਗ ਹੈ ਕਿ ਉਸ ਦੇ ਪਿਤਾ ਦੀ ਲਗਭਗ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਵੱਡੀ ਭੈਣ ਰੋਜ਼ੀ-ਰੋਟੀ ਲਈ ਵਿਦੇਸ਼ ਗਈ ਹੋਈ ਹੈ। ਘਰ ਦੇ ਇਕਲੌਤੇ ਚਿਰਾਗ ਦੀ ਮੌਤ ਹੋਣ ਕਾਰਨ ਪਿੰਡ ਵਿੱਚ ਮਾਤਮ ਛਾ ਗਿਆ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments