Homeਪੰਜਾਬਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਅਤੇ ਭਾਜਪਾ ਆਗੂਆਂ ਨੂੰ ਬੰਬ ਨਾਲ ਉਡਾਉਣ...

ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਅਤੇ ਭਾਜਪਾ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਚੰਡੀਗੜ੍ਹ/ਦਿੱਲੀ: ਪੰਜਾਬ ਦੇ ਰਾਜਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਉਸ ਵੇਲੇ ਭਾਜੜ ਮਚ ਗਈ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਸਿਰਫ਼ ਮੁੱਖ ਮੰਤਰੀ ਦਫ਼ਤਰ ਹੀ ਨਹੀਂ, ਸਗੋਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਦਿੱਲੀ ਸਥਿਤ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਦਿੱਲੀ ਸਥਿਤ ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ

ਈਮੇਲ ਰਾਹੀਂ ਮਿਲੀ ਧਮਕੀ

ਸੁਰੱਖਿਆ ਏਜੰਸੀਆਂ ਅਨੁਸਾਰ ਧਮਕੀ ਭਰੀ ਚਿੱਠੀ ਈਮੇਲ ਰਾਹੀਂ ਪ੍ਰਾਪਤ ਹੋਈ ਹੈ। ਇਸ ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ਅਤੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੌਕਸੀ ਵਧਾ ਦਿੱਤੀ ਗਈ ਹੈ।

ਜਾਂਚ ਵਿੱਚ ਜੁਟੀਆਂ ਏਜੰਸੀਆਂ

ਸੁਰੱਖਿਆ ਏਜੰਸੀਆਂ ਵੱਲੋਂ ਇਸ ਪੂਰੀ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਈਮੇਲ ਦੇ ਸਰੋਤਾਂ (Source) ਦਾ ਪਤਾ ਲਗਾਉਣ ਲਈ ਤਕਨੀਕੀ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਨੇ ਭੇਜੀ ਹੈ।

ਮੁੱਖ ਮੰਤਰੀ ਦਫ਼ਤਰ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਕੋਈ ਵੀ ਢਿੱਲ ਵਰਤਣ ਦੇ ਮੂਡ ਵਿੱਚ ਨਹੀਂ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments