Homeਪਟਿਆਲਾ ਅਪਡੇਟਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਕਾਰਜਾਂ...

ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ

-ਮੰਦਿਰ ਦੇ ਸਰੋਵਰ ਦੇ ਇੱਕ ਪਾਸੇ ਫਰਸ਼ ਪਾਇਆ, ਦੂਜੇ ਪਾਸੇ ਦਾ ਕੰਮ ਤੇਜੀ ਨਾਲ ਜਾਰੀ, ਸਰੋਵਰ ਨੇੜੇ ਪਾਣੀ ਵੀ ਪਹੁੰਚਿਆ-ਅਜੇ ਅਲੀਪੁਰੀਆ

ਮੰਦਿਰ ਸ੍ਰੀ ਰਾਜ ਰਾਜੇਸ਼ਵਰੀ ਨੇੜੇ ਫਰਸ਼ਾਂ ਦਾ ਕੰਮ ਜਲਦ ਹੋਵੇਗਾ ਮੁਕੰਮਲ  ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ

ਪਟਿਆਲਾ, 20 ਮਈ 2026 (ਮਨੋਜ ਵਰਮਾ) : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਚੱਲ ਰਹੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲੈਣ ਲਈ ਐਡਵਾਇਜਰੀ ਮੈਨੇਜਿੰਗ ਕਮੇਟੀ ਨੇ ਅੱਜ ਆਰਕੀਟੈਕਟ ਟੀਮ ਸਮੇਤ ਲੋਕ ਨਿਰਮਾਣ, ਜਨ ਸਿਹਤ, ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।

ਐਡਵਾਈਜਰੀ ਕਮੇਟੀ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾਨੇ ਦੱਸਿਆ ਕਿ ਮੰਦਿਰ ਦੇ ਨਵੀਨੀਕਰਨ ਕਾਰਜ ਬਹੁਤ ਤੇਜੀ ਨਾਲ ਚੱਲ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਅਹਿਮ ਕਾਰਜ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੰਦਿਰ ਦੇ ਨਵੀਨੀਕਰਨ ਨੂੰ ਬਹੁਤ ਹੀ ਧਾਰਮਿਕ ਭਾਵਨਾ, ਪੂਰੀ ਸ਼ਰਧਾ ਤੇ ਧਾਰਮਿਕ ਆਸਥਾ ਮੁਤਾਬਕ ਤੇਜੀ ਨਾਲ ਮੁਕੰਮਲ ਕਰਵਾਇਆ ਜਾ ਰਿਹਾ ਹੈ, ਜਿਸ ਲਈ ਬਹੁਤ ਹੀ ਉਚ ਕੋਟੀ ਦੇ ਆਰਕੀਟੈਕਟਾਂ ਦੀ ਟੀਮ ਪੂਰੀ ਸ਼ਰਧਾ ਭਾਵਨਾ ਨਾਲ ਕੰਮ ਕਰ ਰਹੀ ਹੈ।

ਅਜੇ ਅਲੀਪੁਰੀਆ ਨੇ ਦੱਸਿਆ ਕਿ ਮੰਦਿਰ ਦੇ ਸਰੋਵਰ ਵਿੱਚ ਇੱਕ ਪਾਸੇ ਫਰਸ਼ ਦਾ ਕੰਮ ਹੋ ਚੁੱਕਾ ਹੈ ਤੇ ਦੂਜੇ ਪਾਸੇ ਫਰਸ਼ ਲਗਾਉਣ ਲਈ ਆਰ.ਸੀ.ਸੀ. ਦਾ ਕੰਮ ਚੱਲ ਰਿਹਾ ਹੈ ਅਤੇ ਇੱਥੇ ਭਰਨ ਲਈ ਡਰੇਨੇਜ ਵਿਭਾਗ ਵੱਲੋਂ ਭਾਖੜਾ ਨਹਿਰ ਵਿੱਚੋਂ ਪਾਣੀ ਰਜਿੰਦਰਾ ਟੈਂਕ ਕੋਲ ਪਹੁੰਚਾ ਦਿੱਤਾ ਗਿਆ ਹੈ।

ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾਨੇ ਦੱਸਿਆ ਕਿ ਮਾਤਾ ਸ੍ਰੀ ਰਾਜ ਰਾਜੇਸ਼ਵਰੀ ਦੇ ਨੇੜੇ ਉਚੇ ਨੀਵੇਂ ਤੇ ਖਰਾਬ ਹੋ ਚੁੱਕੇ ਫਰਸ਼ਾਂ ਕਰਕੇ ਸ਼ਰਧਾਲੂਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ, ਉਸ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਮਾਤਾ ਦੇ ਸ਼ਰਧਾਲੂਆਂ ਨੂੰ ਇਸੇ ਸਾਲ ਦੇ ਅੰਤ ਤੱਕ ਬਹੁਤ ਹੀ ਸ਼ਾਨਦਾਰ ਤੇ ਭੱਵਯ ਮੰਦਿਰ ਦੇ ਦਰਸ਼ਨ ਹੋਣਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments