Homeਪੰਜਾਬਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ:25ਮਈ (ਛਤਰਪਾਲ ਸਿੰਘ):ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜ਼ਬਰਦਸਤ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿੰਦਰ ਸਿੰਘ ਮਜੀਠਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਫੜਿਆ ‘ਆਪ’ ਦਾ ਪੱਲਾ

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਮਜੀਠਾ ਪਰਿਵਾਰ ਅਤੇ ਇਲਾਕੇ ਦੀਆਂ ਕਈ ਹੋਰ ਨਾਮਵਰ ਸ਼ਖਸੀਅਤਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ:

  • ਸਾਬਕਾ ਆਰ.ਟੀ.ਆਈ. (RTI) ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ

  • ਪ੍ਰਮੁੱਖ ਆਗੂ ਸੁਖਦੀਪ ਸਿੰਘ ਮਜੀਠਾ

ਇਨ੍ਹਾਂ ਸਾਰੇ ਆਗੂਆਂ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਮਜੀਠਾ ਅਤੇ ਅੰਮ੍ਰਿਤਸਰ ਹਲਕੇ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਮਾਨ ਸਰਕਾਰ ਦੀਆਂ ਨੀਤੀਆਂ ‘ਤੇ ਜਤਾਇਆ ਭਰੋਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਮਹਿੰਦਰ ਸਿੰਘ ਮਜੀਠਾ ਵਰਗੇ ਤਜਰਬੇਕਾਰ ਅਤੇ ਸੀਨੀਅਰ ਸਿਆਸਤਦਾਨ ਦੇ ਪਾਰਟੀ ਵਿੱਚ ਆਉਣ ਨਾਲ ‘ਆਪ’ ਨੂੰ ਮਾਝਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਇਮਾਨਦਾਰ ਸਿਆਸਤ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਦੂਜੀਆਂ ਪਾਰਟੀਆਂ ਦੇ ਟਕਸਾਲੀ ਆਗੂ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਦੂਜੇ ਪਾਸੇ, ‘ਆਪ’ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨਗੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments