Homeਪਟਿਆਲਾ ਅਪਡੇਟਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ; ਲੋਕਾਂ ਨੂੰ ਮਿਲਣਗੀਆਂ...

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ; ਲੋਕਾਂ ਨੂੰ ਮਿਲਣਗੀਆਂ 24 ਘੰਟੇ ਸਿਹਤ ਸੇਵਾਵਾਂ 

ਹਰ ਘਰ ਤੱਕ ਸਿਹਤ ਸਹੂਲਤ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ
ਪਟਿਆਲਾ, 29 ਮਈ: (ਮਨੋਜ ਵਰਮਾ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਨਾਗਰਿਕ ਤੱਕ ਬਿਹਤਰ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਦੂਰ ਦਰਾਜ਼ ਨਾ ਜਾਣਾ ਪਵੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ ਅਤੇ ਆਮ ਲੋਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ।
ਸਮਾਗਮ ਦੌਰਾਨ ਸਿਹਤ ਵਿਭਾਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਰਕਰ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੀਆਂ ਹਨਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ।
ਇਸ ਮੌਕੇ ਮੌਜੂਦ ਬਜ਼ੁਰਗਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਓਪਰੇਸ਼ਨਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਸਮਾਗਮ ਦੌਰਾਨ ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਿਵਿਲ ਸਰਜਨ ਡਾ ਸ਼ੈਲੀ ਜੇਟਲੀ, ਐਸ ਐਮ ਓ ਡਾ ਪਰਨੀਤ ਕੌਰ, ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments