Homeਪੰਜਾਬਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ- ਮੇਅਰ

ਮੌਕੇ ‘ਤੇ ਮਿਲੇਗੀ ਪਲਾਟਾਂ ਦੀ ਐਨ.ਓ.ਸੀ. ਤੇ ਰਿਹਾਇਸ਼ੀ ਨਕਸ਼ਿਆਂ ਦੀ ਮਨਜ਼ੂਰੀ – ਮੇਅਰ ਕੁੰਦਨ ਗੋਗੀਆ
ਪਟਿਆਲਾ, 3 ਜੂਨ ( ਦੀਪਕ ਦੱਤਾ):ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪੈਨਡੰਸੀ ਨੂੰ ਦੂਰ ਕਰਨ ਲਈ ਨਗਰ ਨਿਗਮ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾਵੇਗਾ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਹਾਇਸ਼ੀ ਨਕਸ਼ਿਆਂ ਅਤੇ ਪਲਾਟਾਂ ਦੀ ਐਨ.ਓ.ਸੀ. ਸਬੰਧੀ ਆਮ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਅਪਰੂਵਡ ਆਰਕੀਟੈਕਟਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਲੋਕਾਂ ਨੂੰ ਇੱਕੋ ਥਾਂ ਤੇ ਤੇਜ਼ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸ਼ੁੱਕਰਵਾਰ ਸਵੇਰੇ 8:30 ਵਜੇ ਨਗਰ ਨਿਗਮ ਪਟਿਆਲਾ ਦੇ ਡਾ. ਭੀਮ ਰਾਓ ਅੰਬੇਦਕਰ ਹਾਲ ਵਿੱਚ ਸੁਵਿਧਾ ਕੈਂਪ ਲਗਾਇਆ ਜਾਵੇ।
ਇਹ ਕੈਂਪ 5 ਜੂਨ 2026 ਤੋਂ ਸ਼ੁਰੂ ਹੋਣਗੇ, ਜਿੱਥੇ ਆਉਣ ਵਾਲੇ ਨਾਗਰਿਕਾਂ ਦੇ ਕੇਸਾਂ ਦੀ ਮੌਕੇ ‘ਤੇ ਹੀ ਜਾਂਚ ਕਰਕੇ ਯੋਗ ਮਾਮਲਿਆਂ ਵਿੱਚ ਪਲਾਟਾਂ ਦੀ ਐਨ.ਓ.ਸੀ. ਜਾਰੀ ਕੀਤੀ ਜਾਵੇਗੀ ਅਤੇ ਰਿਹਾਇਸ਼ੀ ਨਕਸ਼ੇ ਪਾਸ ਕੀਤੇ ਜਾਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ ਅਤੇ ਲੰਬਿਤ ਕੇਸਾਂ ਦਾ ਜਲਦੀ ਨਿਪਟਾਰਾ ਹੋ ਸਕੇਗਾ।
ਉਕਤ ਕੈਂਪਾਂ ਦੇ ਓਵਰਆਲ ਇੰਚਾਰਜ ਸ੍ਰੀ ਨੀਰਜ ਭੱਟੀ, ਮਿਉਂਸਪਲ ਟਾਊਨ ਪਲਾਨਰ ਹੋਣਗੇ। ਇਸ ਮੌਕੇ ਮਿਉਂਸੀਪਲ ਕੌਂਸਲਰ ਰਾਜੂ ਸਾਹਨੀ ਅਤੇ ਸ਼ਿਵਰਾਜ ਵਿਰਕ ਵੀ ਹਾਜ਼ਰ ਸਨ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਕਦਮ ਜਾਰੀ ਰਹਿਣਗੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments