Homeਪਟਿਆਲਾ ਅਪਡੇਟਸੈਂਟਰਲ ਸਟੇਟ ਲਾਇਬ੍ਰੇਰੀ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ, 7 ਜੂਨ ਨੂੰ...

ਸੈਂਟਰਲ ਸਟੇਟ ਲਾਇਬ੍ਰੇਰੀ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ, 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦੀ ਵੋਟ ਜ਼ਰੂਰੀ: ਡਾ. ਸਵਿੰਦਰ ਸਿੰਘ ਰੇਖੀ

ਪਟਿਆਲਾ: 5 ਜੂਨ 2026 (ਛਤਰਪਾਲ ਸਿੰਘ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਵੀਪ (SVEEP) ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਹਾਜ਼ਰ ਵਿਦਿਆਰਥੀਆਂ ਅਤੇ ਪਾਠਕਾਂ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਜ਼ਰੂਰੀ: ਡਾ. ਰੇਖੀ

ਡਾ. ਰੇਖੀ ਨੇ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਪ੍ਰੀ-ਐੱਸ.ਆਈ.ਆਰ. ਦੌਰਾਨ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਇੱਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ‘ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵੋਟਰਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

7 ਜੂਨ ਨੂੰ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

ਇਸ ਮੌਕੇ ਰੁਪਿੰਦਰ ਸਿੰਘ, ਹਲਕਾ ਨੋਡਲ ਅਫ਼ਸਰ ਪਟਿਆਲਾ-115 ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਲ.ਓਜ਼ (BLOs) ਵੱਲੋਂ 07 ਜੂਨ ਨੂੰ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਵੋਟਾਂ ਸਬੰਧੀ ਕੰਮ ਕੀਤੇ ਜਾਣਗੇ।

ਇਸ ਦੇ ਨਾਲ ਹੀ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਹਾਜ਼ਰੀਨ ਨੂੰ ਵੱਖ-ਵੱਖ ਮੋਬਾਈਲ ਐਪਸ (Apps) ਅਤੇ ਈ.ਸੀ.ਆਈ. (ECI) ਨੈੱਟ ਵੋਟਰ ਹੈਲਪਲਾਈਨ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।

ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪਵਨ ਗੋਇਲ ਅਤੇ ਲਾਇਬ੍ਰੇਰੀ ਦੇ ਹੋਰ ਸਟਾਫ਼ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments