Homeਪਟਿਆਲਾ ਅਪਡੇਟਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ 'ਤੇ ਬੂਟੇ ਲਗਾਏ

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ ‘ਤੇ ਬੂਟੇ ਲਗਾਏ

ਪਟਿਆਲਾ, 5 ਜੂਨ (ਦੀਪਕ ਦੱਤਾ):ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਇੱਥੇ ਡੀ.ਸੀ ਦਫ਼ਤਰ, ਜੇਲ੍ਹ ਰੋਡ ‘ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੂਟੇ ਲਗਾਉਂਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੱਦਾ ਦਿੱਤਾ।

ਡਾ. ਹਿਮਾਂਸ਼ੂ ਅਗਰਵਾਲ ਕਿਹਾ ਕਿ ਹਰ ਸਾਰੇ ਜ਼ਿਲ੍ਹਾ ਨਿਵਾਸੀ ਆਪਣੇ ਘਰਾਂ ਤੇ ਜਮੀਨਾਂ ਸਮੇਤ ਆਲੇ-ਦੁਆਲੇ ਅਤੇ ਖਾਲੀ ਥਾਵਾਂ ਵਿਖੇ ਬੂਟੇ ਜਰੂਰ ਲਾਉਣ ਤਾਂ ਕਿ ਅਸੀਂ ਆਪਣੇ ਪਟਿਆਲਾ ਸ਼ਹਿਰ ਤੇ ਪੂਰੇ ਜ਼ਿਲ੍ਹੇ ਨੂੰ ਰਲ-ਮਿਲਕੇ ਹਰਿਆ-ਭਰਿਆ ਬਣਾ ਸਕੀਏ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੂਟੇ ਚਾਹੀਦੇ ਹੋਣ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਜਾਂ ਵਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਮਾਨਸੂਨ ਦੌਰਾਨ ਜ਼ਿਲ੍ਹੇ ਭਰ ‘ਚ ਬੂਟੇ ਲਗਾਏ ਜਾਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦੇ ਨਾਲ ਹੀ ਪਟਿਆਲਾ ਸ਼ਹਿਰ ‘ਚ ਥਾਪਰ ਯੂਨੀਵਰਸਿਟੀ ਚੌਂਕ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੱਕ ਜਾਣ ਸੜਕ ਕਿਨਾਰੇ ਵੀ ਫੁੱਲਾਂ ਵਾਲੇ ਬੂਟੇ ਲਗਾ ਕੇ ਡੀ.ਸੀ ਦਫ਼ਤਰ, ਜੇਲ੍ਹ ਰੋਡ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਐਨਕੈਪ ਤਹਿਤ ਫੰਡ ਜਾਰੀ ਹੋ ਚੁੱਕੇ ਹਨ ਅਤੇ ਵਣ ਵਿਭਾਗ, ਲੋਕ ਨਿਰਮਾਣ ਤੇ ਨਗਰ ਨਿਗਮ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਪ੍ਰਾਜੈਕਟ ਉਪਰ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਸ ਮੌਕੇ ਪਟਿਆਲਾ ਦੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ, ਵਣ ਰੇਂਜ ਅਫ਼ਸਰ ਗੁਰਿੰਦਰ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ, ਵਣ ਗਾਰਡ ਬਿੱਟੂ ਸਿੰਘ, ਰਿਧੀ ਸ਼ਰਮਾ, ਵਿਕਰਮਜੀਤ ਸਿੰਘ ਅਤੇ ਜੀਵਨ ਖਾਨ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਟਾਫ਼ ਵੀ ਮੌਜੂਦ ਰਿਹਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments