Homeਪਟਿਆਲਾ ਅਪਡੇਟਨਗਰ ਨਿਗਮ ਅਤੇ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਸਾਂਝੀ ਕਾਰਵਾਈ, ਸਿੰਗਲ ਯੂਜ਼...

ਨਗਰ ਨਿਗਮ ਅਤੇ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਸਾਂਝੀ ਕਾਰਵਾਈ, ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਚਲਾਏ ਗਏ ਚੈਕਿੰਗ ਅਭਿਆਨ ਦੌਰਾਨ ਕੱਟੇ ਚਲਾਨ

ਵਪਾਰੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਪਲਾਸਟਿਕ ਦੀ ਵਰਤੋਂ ਸਬੰਧੀ ਕੀਤਾ ਗਿਆ ਜਾਗਰੂਕ
ਪਟਿਆਲਾ, 6 ਜੂਨ (ਹਰਸ਼ਪ੍ਰੀਤ ਕੌਰ) – ਵਾਤਾਵਰਣ ਦੀ ਸੰਭਾਲ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ ਅੱਜ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੀ ਟੀਮ ਨਾਲ ਮਿਲ ਕੇ ਇੱਕ ਸਾਂਝਾ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।
ਅਭਿਆਨ ਦੌਰਾਨ ਟੀਮਾਂ ਨੇ ਮੁੱਖ ਤੌਰ ’ਤੇ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਬੰਧੀ ਜਾਂਚ ਕੀਤੀ। ਚੈਕਿੰਗ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਲਾਸਟਿਕ ਸਮੱਗਰੀ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਮੌਕੇ ’ਤੇ ਹੀ ਚਲਾਨ ਕੱਟੇ ਗਏ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਭਵਿੱਖ ਵਿੱਚ ਵੀ ਅਜਿਹੇ ਅਭਿਆਨ ਲਗਾਤਾਰ ਜਾਰੀ ਰਹਿਣਗੇ।
ਟੀਮ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੀ ਥਾਂ ਕਾਗਜ਼, ਕੱਪੜੇ ਜਾਂ ਹੋਰ ਵਾਤਾਵਰਣ ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਰੀਜਨਲ ਦਫ਼ਤਰ ਪਟਿਆਲਾ ਤੋਂ ਇੰਜੀਨੀਅਰ ਪ੍ਰਭਜੋਤ ਕੌਰ (ਐਸ.ਡੀ.ਓ.) ਅਤੇ ਇੰਜੀਨੀਅਰ ਦਵਿੰਦਰ ਸਿੰਘ (ਜੇ.ਈ.) ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਐਸ.ਆਈ. ਰਜੇਸ਼ ਮੱਟੂ ਅਤੇ ਇੰਦਰਜੀਤ ਸਿੰਘ ਅਤੇ ਨਗਰ ਨਿਗਮ ਪਟਿਆਲਾ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।
ਅਧਿਕਾਰੀਆਂ ਨੇ ਦੱਸਿਆ ਕਿ ਵਾਤਾਵਰਣ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਸਾਂਝੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸ਼ਹਿਰ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਮੁਕਤ ਬਣਾਇਆ ਜਾ ਸਕੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments