Homeਪਟਿਆਲਾ ਅਪਡੇਟਪਟਿਆਲਾ ਹਲਕੇ 'ਚ 'ਆਪ' ਤੇ ਭਾਜਪਾ ਨੂੰ ਵੱਡਾ ਝਟਕਾ; ਪਿੰਡ ਚਲੈਲਾ ਦੇ...

ਪਟਿਆਲਾ ਹਲਕੇ ‘ਚ ‘ਆਪ’ ਤੇ ਭਾਜਪਾ ਨੂੰ ਵੱਡਾ ਝਟਕਾ; ਪਿੰਡ ਚਲੈਲਾ ਦੇ ਕਈ ਪ੍ਰਮੁੱਖ ਆਗੂਆਂ ਨੇ ਸਾਥੀਆਂ ਸਮੇਤ ਕਾਂਗਰਸ ‘ਚ ਕੀਤੀ ‘ਘਰ ਵਾਪਸੀ’

ਲੋਕਾਂ ਦੀਆਂ ਉਮੀਦਾਂ 'ਤੇ ਸਿਰਫ਼ ਕਾਂਗਰਸ ਹੀ ਉੱਤਰ ਸਕਦੀ ਹੈ: ਮੋਹਿਤ ਮਹਿੰਦਰਾ

ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ ‘ਚ ਜਤਾਇਆ ਭਰੋਸਾ

ਪਟਿਆਲਾ, 7 ਜੂਨ: (ਮਨੋਜ ਵਰਮਾ): ਪਟਿਆਲਾ ਦੇ ਪੇਂਡੂ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਚਲੈਲਾ ਵਿਖੇ ਦੋਵਾਂ ਪਾਰਟੀਆਂ ਨਾਲ ਜੁੜੇ ਕਈ ਨਾਮਵਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰੇਰਣਾ ਸਦਕਾ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੀ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਕਾਂਗਰਸੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਗਿਆ।

ਇਹਨਾਂ ਪ੍ਰਮੁੱਖ ਆਗੂਆਂ ਨੇ ਫੜਿਆ ਕਾਂਗਰਸ ਦਾ ਪੱਲਾ

ਪਿੰਡ ਚਲੈਲਾ ਵਿਖੇ ਹੋਏ ਇਸ ਸਮਾਗਮ ਦੌਰਾਨ ਜਗਤਾਰ ਸਿੰਘ, ਗੁਰਧਿਆਨ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਰਜਿੰਦਰ ਸਿੰਘ, ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਵਿਰੋਧੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਦੇ ਹੱਕਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਲਈ ਲੜੀ ਜਾ ਰਹੀ ਨਿਰੰਤਰ ਲੜਾਈ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਘਰ ਵਾਪਸੀ ਦਾ ਫੈਸਲਾ ਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ।

ਲੋਕਾਂ ਦੀਆਂ ਉਮੀਦਾਂ ‘ਤੇ ਸਿਰਫ਼ ਕਾਂਗਰਸ ਹੀ ਉੱਤਰ ਸਕਦੀ ਹੈ: ਮੋਹਿਤ ਮਹਿੰਦਰਾ

ਨਵੇਂ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਹਿ ਕਿ ਅੱਜ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਨਾਕਾਮੀਆਂ ਕਾਰਨ ਖ਼ੁਦ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਹੁਣ ਲੋਕਾਂ ਦੀ ਆਖਰੀ ਉਮੀਦ ਸਿਰਫ਼ ਕਾਂਗਰਸ ਪਾਰਟੀ ਹੈ। ਮਹਿੰਦਰਾ ਨੇ ਦਾਅਵਾ ਕੀਤਾ ਕਿ ਪਿੰਡ ਚਲੈਲਾ ਸਮੇਤ ਪੂਰੇ ਪਟਿਆਲਾ ਹਲਕੇ ਵਿੱਚ ਕਾਂਗਰਸ ਦਾ ਜਨਾਧਾਰ ਦਿਨ-ਬ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਸਿਆਸੀ ਧਿਰਾਂ ਦੇ ਆਗੂ ਵੀ ਕਾਂਗਰਸ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਿਰਕਤ ਕੀਤੀ ਅਤੇ ਇੱਕਜੁੱਟ ਹੋ ਕੇ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਦਾ ਸੰਕਲਪ ਲਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments