Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੂਰਾ ਕੀਤਾ ਆਪਣਾ ਵਾਅਦਾ; 8ਵੀਂ ਜਮਾਤ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੂਰਾ ਕੀਤਾ ਆਪਣਾ ਵਾਅਦਾ; 8ਵੀਂ ਜਮਾਤ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਇਤਿਹਾਸ

ਸਿੱਖ ਭਾਈਚਾਰੇ ਵੱਲੋਂ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ – ਓ.ਐਸ.ਡੀ. (OSD) ਡਾ. ਪ੍ਰਭਲੀਨ ਸਿੰਘ

ਹਰਿਆਣਾ, 11 ਜੂਨ (ਛਤਰਪਾਲ ਸਿੰਘ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਰਾਜ ਸਰਕਾਰ ਨੇ ਸਕੂਲਾਂ ਦੀ 8ਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਅਤੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕਰ ਲਿਆ ਹੈ। ਹੁਣ ਸਕੂਲੀ ਵਿਦਿਆਰਥੀ ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਬਹਾਦਰੀ ਅਤੇ ਮਹਾਨ ਆਦਰਸ਼ਾਂ ਬਾਰੇ ਵਿਸਥਾਰਪੂਰਵਕ ਜਾਣੂ ਹੋ ਸਕਣਗੇ।

ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਮਨਾਏ ਗਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਸ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ।

ਸਿੱਖ ਗੁਰੂਆਂ ਦਾ ਜੀਵਨ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ
ਇਸ ਇਤਿਹਾਸਕ ਫੈਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ:

“ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ, ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ ਹੈ। ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਸੰਘਰਸ਼ ਕੀਤਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ। ਉਨ੍ਹਾਂ ਦਾ ਜੀਵਨ ਨੌਜਵਾਨਾਂ ਨੂੰ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸਿੱਖਿਆ ਰਾਹੀਂ ਹੋਵੇਗਾ ‘ਸੰਸਕਾਰ ਨਿਰਮਾਣ’
ਸ੍ਰੀ ਸੈਣੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਹ ਨਵਾਂ ਸਿਲੇਬਸ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰੇਗਾ। ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ਼ ਗਿਆਨ ਪ੍ਰਾਪਤੀ ਦਾ ਸਾਧਨ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਜ਼ਰੀਆ ਮੰਨਦੀ ਹੈ।

ਸਿੱਖ ਭਾਈਚਾਰੇ ਵੱਲੋਂ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ – ਓ.ਐਸ.ਡੀ. (OSD) ਡਾ. ਪ੍ਰਭਲੀਨ ਸਿੰਘ
ਮੁੱਖ ਮੰਤਰੀ ਦੇ ਓ.ਐਸ.ਡੀ. (OSD) ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਕਦਮ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸਮਾਵੇਸ਼ੀ (inclusive) ਸੋਚ ਨੂੰ ਦਰਸਾਉਂਦਾ ਹੈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments