Homeਪੰਜਾਬਪੰਜਾਬ 'ਚ ਭਾਰੀ ਮੀਂਹ ਦਾ ਕਹਿਰ ਜ਼ਾਰੀ

ਪੰਜਾਬ ‘ਚ ਭਾਰੀ ਮੀਂਹ ਦਾ ਕਹਿਰ ਜ਼ਾਰੀ

ਪਟਿਆਲਾ, 6 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਵਿਚ ਮੀਂਹ ਦਾ ਸਿਲਸਲਾ ਮੁੜ ਸ਼ੁਰੂ ਹੋ ਗਿਆ ਹੈ। ਭਾਵੇਂ ਮੌਸਮ ਵਿਭਾਗ ਨੇ ਸੂਬੇ ਵਿਚ 4 ਦਿਨ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਸੀ, ਪਰ ਅੱਜ ਤੜਕੇ ਇਕਦਮ ਬਾਰਿਸ਼ ਸ਼ੁਰੂ ਹੋ ਗਈ। ਇਸ ਸਮੇਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।

ਪੰਜਾਬ ਵਿੱਚ ਮੀਂਹ ਪੈਣ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਚਿੰਤਾਵਾਂ ਮੁੜ ਤੋਂ ਵਧ ਗਈਆਂ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਨਵਾਂ ਸ਼ਹਿਰ ਵਿੱਚ 47.3 ਐਮਐਮ ਅਤੇ ਲੁਧਿਆਣਾ ਸ਼ਹਿਰ ਵੀ 26.6 ਐਮਐਮ ਮੀਂਹ ਪਿਆ ਜਦੋਂਕਿ ਚੰਡੀਗੜ੍ਹ, ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਮਾਨਸਾ, ਮੁਹਾਲੀ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ਸਣੇ ਕਈ ਹੋਰ ਇਲਾਕਿਆਂ ਵਿੱਚ ਬਾਰਿਸ਼ ਜਾਰੀ ਹੈ। ਜੇਕਰ ਅੱਜ ਪੰਜਾਬ ਦੇ ਮੌਸਮ ਦੀ ਗੱਲ ਕਰੀਏ 12 ਜ਼ਿਲ੍ਹਿਆਂ ਵਿਚ ਮੀਂਹ ਜਾਰੀ ਰਹੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments