Homeਪਟਿਆਲਾ ਅਪਡੇਟਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ: ਡਕੈਤੀ ਦੀ ਸਾਜ਼ਿਸ਼ ਰਚ ਰਹੇ 5 ਕਥਿਤ...

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ: ਡਕੈਤੀ ਦੀ ਸਾਜ਼ਿਸ਼ ਰਚ ਰਹੇ 5 ਕਥਿਤ ਗੈਂਗ ਮੈਂਬਰ 10 ਪਿਸਤੌਲਾਂ ਸਮੇਤ ਕਾਬੂ

ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਸਨ-ਵਰੁਣ ਸ਼ਰਮਾ

ਪਟਿਆਲਾ, 15 ਜੂਨ: (ਬਲਜੀਤ ਸਰਨਾ): ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਡਕੈਤੀਆਂ ਦੀ ਯੋਜਨਾ ਬਣਾਉਣ ਦੇ ਸ਼ੱਕ ਹੇਠ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਪਿਸਤੌਲ ਬਰਾਮਦ ਕੀਤੇ ਹਨ।

ਪਟਿਆਲਾ ਪੁਲਿਸ ਲਾਈਨਜ਼ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ, ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਪਟਿਆਲਾ ਦੀ ਟੀਮ ਨੇ ਅਰਬਨ ਅਸਟੇਟ ਇਲਾਕੇ ਵਿੱਚ ਗਸ਼ਤ ਦੌਰਾਨ ਮਿਲੀ ਖੁਫੀਆ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ। ਪੁਲਿਸ ਮੁਤਾਬਕ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਸਨ, ਪਰ ਸਮੇਂ ਸਿਰ ਕੀਤੀ ਕਾਰਵਾਈ ਕਾਰਨ ਉਨ੍ਹਾਂ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ, ਜਤਿੰਦਰ ਗੁਪਤਾ, ਯਸ਼ਵੈਦ ਉਰਫ਼ ਯੋਧਾ, ਅਭਿਸ਼ੇਕ ਅਤੇ ਅਖਿਲ ਅਹਿਮਦ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਸਐਸਪੀ ਨੇ ਦੱਸਿਆ ਕਿ ਪੰਜਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹਥਿਆਰਾਂ ਦੇ ਸਰੋਤ ਅਤੇ ਉਨ੍ਹਾਂ ਦੇ ਹੋਰ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਨੌਜਵਾਨ ਕਥਿਤ ਤੌਰ ‘ਤੇ ਭੂਬੀ ਰਾਣਾ ਅਤੇ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਤ ਹੋ ਸਕਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments