ਚੰਡੀਗੜ੍ਹ:18ਜੂਨ (ਛਤਰਪਾਲ ਸਿੰਘ):ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਵਿੱਚ 13 ਜੂਨ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਗੈਂਗਸਟਰ ਅੱਜ ਤੜਕੇ ਧਨਾਸ ਇਲਾਕੇ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ।
ਦੋਵਾਂ ਗੈਂਗਸਟਰਾਂ ਦੀ ਪਛਾਣ ਆਰੀਅਨ ਅਤੇ ਸੰਨੀ ਮਹਿਰਾ ਵਜੋਂ ਹੋਈ ਹੈ। ਦੋਵਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਲਿਆਂਦਾ ਗਿਆ ਸੀ। ਪੁਲਿਸ ਮੁਤਾਬਕ, ਜਦੋਂ ਦੋਵਾਂ ਨੂੰ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਹੋਏ ਮੁਕਾਬਲੇ ਵਿੱਚ ਉਹ ਜ਼ਖ਼ਮੀ ਹੋ ਗਏ।
ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀ) ਸੈਕਟਰ-16, ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।








