Homeਸੰਸਾਰਪਾਕਿਸਤਾਨ 'ਚ ਗੁਰਦੁਆਰੇ ਅੰਦਰ ਸਿੱਖ ਜੋੜੇ ਦੀ ਗੋ.ਲੀ. ਮਾਰ ਕੇ ਹੱ.ਤਿ.ਆ.

ਪਾਕਿਸਤਾਨ ‘ਚ ਗੁਰਦੁਆਰੇ ਅੰਦਰ ਸਿੱਖ ਜੋੜੇ ਦੀ ਗੋ.ਲੀ. ਮਾਰ ਕੇ ਹੱ.ਤਿ.ਆ.

Undetected attackers entered the Gurdwara and opened fire

ਪੇਸ਼ਾਵਰ: 18 ਜੂਨ (ਸੁਨੀਲ ਦੱਤ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਵਿੱਚ ਇੱਕ ਗੁਰਦੁਆਰੇ ਅੰਦਰ ਸੇਵਾਦਾਰ ਸਿੱਖ ਜੋੜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਦੀ ਪਛਾਣ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਆਸਮਾ ਵੰਤੀ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਅਣਪਛਾਤੇ ਹਮਲਾਵਰ ਗੁਰਦੁਆਰੇ ਵਿੱਚ ਦਾਖ਼ਲ ਹੋਏ ਅਤੇ ਜੋੜੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮਾਂ ਗਠਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖੈਬਰ ਪਖਤੂਨਖਵਾ ਵਿਧਾਨ ਸਭਾ ਦੇ ਮੈਂਬਰ ਸੁਰੇਸ਼ ਕੁਮਾਰ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ 24 ਘੰਟਿਆਂ ਅੰਦਰ ਕੇਸ ਵਿੱਚ ਪ੍ਰਗਤੀ ਦਿਖਾਉਣ ਲਈ ਕਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਸਾਰੇ ਸੰਭਵ ਸੁਰਾਗਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments