ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾ ਰਿਹਾ ਅਕਾਲੀ ਦਲ ਬਾਦਲ : ਰਾਜੂ ਖੰਨਾ

ਅਮਲੋਹ, 18 ਜੂਨ (ਛਤਰਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਗੜੇਮਾਰੀ ਪ੍ਰਭਾਵਿਤ ਪਿੰਡ ਭਲਾਈਆਣਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਦੇ ਲੋੜਵੰਦ ਪਰਿਵਾਰਾਂ ਲਈ 200 ਕੁਇੰਟਲ ਕਣਕ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ।
ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹਦਾ ਹੈ ਅਤੇ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
ਟਰੱਕ ਰਵਾਨਾ ਕਰਨ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ। ਪਿੰਡ ਭਲਾਈਆਣਾ ਦੇ ਵਸਨੀਕਾਂ ਨੇ ਇਸ ਸਹਾਇਤਾ ਲਈ ਅਕਾਲੀ ਦਲ ਦਾ ਧੰਨਵਾਦ ਕੀਤਾ।








