Homeਪੰਜਾਬਪੰਜਾਬ ਦੇ ਕਈ ਹਿੱਸਿਆਂ 'ਚ ਝੱਖੜ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ...

ਪੰਜਾਬ ਦੇ ਕਈ ਹਿੱਸਿਆਂ ‘ਚ ਝੱਖੜ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ

HEAVY RAIN ALERT IN PUNJAB

ਪੰਜਾਬ, 19 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਵਿੱਚ ਕੁਝ ਦਿਨਾਂ ਤੱਕ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਅਨੁਮਾਨ ਹੈ ਕਿ ਕੁਝ ਖੇਤਰਾਂ ਵਿੱਚ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਹਨੇਰੀ ਆਉਣ ਦੀ ਸੰਭਾਵਨਾ ਹੈ। ਨਾਲ ਹੀ, ਗਰਜ-ਚਮਕ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਾਇਆ ਹੋਇਆ ਹੈ।

ਇਸ ਦੌਰਾਨ ਜੇਕਰ ਚੰਡੀਗੜ੍ਹ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਦਿਨਭਰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ, ਸੂਬੇ ਭਰ ਦੇ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਤਾਪਮਾਨ 39 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਪਹੁੰਚ ਗਿਆ।

20 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।

21 ਜੂਨ: ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਰਗਰਮ ਰਹਿਣ ਦੀ ਉਮੀਦ ਹੈ। ਜਲੰਧਰ, ਲੁਧਿਆਣਾ, ਕਪੂਰਥਲਾ, ਨਵਾਂਸ਼ਹਿਰ, ਪਟਿਆਲਾ, ਮੋਹਾਲੀ, ਸੰਗਰੂਰ, ਬਰਨਾਲਾ, ਮਾਨਸਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਬਚਣ ਅਤੇ ਬਿਜਲੀ ਡਿੱਗਣ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments