Homeਪਟਿਆਲਾ ਅਪਡੇਟਨੀਟ ਪ੍ਰੀਖਿਆ ਨੂੰ ਲੈ ਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਲਰਟ, 7 ਕੇਂਦਰਾਂ 'ਤੇ...

ਨੀਟ ਪ੍ਰੀਖਿਆ ਨੂੰ ਲੈ ਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਲਰਟ, 7 ਕੇਂਦਰਾਂ ‘ਤੇ ਪੂਰੇ ਇੰਤਜ਼ਾਮ

Dr. Himanshu Agarwal reviews preparations for NEET exam, expresses satisfaction over arrangements

ਡਾ. ਹਿਮਾਂਸ਼ੂ ਅਗਰਵਾਲ ਨੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਪ੍ਰਬੰਧਾਂ ‘ਤੇ ਜਤਾਈ ਤਸੱਲੀ

ਪਟਿਆਲਾ, 19 ਜੂਨ: (ਵਿਸ਼ਾਲ ਗੁਪਤਾ): ਨੀਟ-2026 ਪ੍ਰੀਖਿਆ ਦੇ ਸਫਲ ਆਯੋਜਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੀਖਿਆ ਬੈਠਕ ਦੀ ਅਗਵਾਈ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਏ ਗਏ 7 ਪ੍ਰੀਖਿਆ ਕੇਂਦਰਾਂ ‘ਤੇ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 21 ਜੂਨ ਨੂੰ ਹੋਣ ਵਾਲੀ ਪ੍ਰੀਖਿਆ ਵਿੱਚ ਕੁੱਲ 3408 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਸੈਂਟਰ ਲਈ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0175-2350550 ਅਤੇ 2358550 ਹੈ ਅਤੇ ਤਿੰਨ ਦਿਨਾਂ ਲਈ ਪੀਸੀਐਸ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਲਗਾ ਕੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਕੇਂਦਰ 1) ਪੀਐਮਸ਼੍ਰੀ ਕੇ.ਵੀ ਨੰਬਰ 3 ਪਟਿਆਲਾ ਕੈਂਟ, 2) ਆਰਮੀ ਪਬਲਿਕ ਸਕੂਲ, ਤਾਰਾਪੁਰ ਇਨਕਲੇਵ, ਸੰਗਰੂਰ ਰੋਡ, 3) ਪੀਐਮਸ਼੍ਰੀ ਕੇ.ਵੀ ਨੰਬਰ 1 ਪਟਿਆਲਾ ਕੈਂਟ, 4) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, 5) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ, 6) ਸਰਕਾਰੀ ਸਕੂਲ ਆਫ ਐਮੀਨੈਂਸ ਫੀਲਖਾਨਾ ਅਤੇ 7) ਕੇ.ਵੀ ਨੰਬਰ 2 ਰੇਲਵੇ ਕਲੋਨੀ, ਡੀਸੀਡਬਲਿਯੂ ਪਟਿਆਲਾ ਵਿਖੇ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਮਹੱਤਵਪੂਰਨ ਫੈਸਲਾ ਕਰਦਿਆਂ 20-21-22 ਜੂਨ ਨੂੰ ਪ੍ਰੀਖਿਆਰਥੀਆਂ ਤੇ ਨਾਲ ਇੱਕ ਅਟੈਂਡੈਂਟ ਨੂੰ ਪੇਪਰ ਦੇਣ ਪ੍ਰੀਖਿਆ ਵਾਲੇ ਸਥਾਨ ‘ਤੇ ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰਾਈਵਰਾਂ ਤੇ ਕੰਡਕਟਰਾਂ ਨੂੰ ਇਨ੍ਹਾਂ ਨਾਲ ਨਰਮੀ ਨਾਲ ਵਰਤਾਉ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ।

ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ ‘ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਸਮੇਤ ਐਸ.ਐਮ ਪਟਿਆਲਾ, ਸਹਾਇਕ ਕਮਿਸ਼ਨਰ (ਜ), ਪੁਲਿਸ, ਸਿੱਖਿਆ, ਪ੍ਰਿੰਸੀਪਲ ਕੇ.ਵੀ, ਟਰਾਂਸਪੋਰਟ, ਪੀਆਰਟੀਸੀ, ਸਿਹਤ, ਐਨ.ਆਈ.ਸੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments