Homeਪਟਿਆਲਾ ਅਪਡੇਟਪਟਿਆਲਾ ਵਿੱਚ ਪ੍ਰਵਾਸੀ ਨੌਜਵਾਨ ਦੀ ਹੱਤਿਆ

ਪਟਿਆਲਾ ਵਿੱਚ ਪ੍ਰਵਾਸੀ ਨੌਜਵਾਨ ਦੀ ਹੱਤਿਆ

murder parvasi at patiala

ਮਿਠਾਈ ਦੀ ਦੁਕਾਨ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਵਿਚਾਲੇ ਵਿਵਾਦ ਬਣਿਆ ਕਾਰਨ

ਪਟਿਆਲਾ: (ਦੀਪਕ ਦੱਤਾ) ਸ਼ਹਿਰ ਵਿੱਚ ਦੇਰ ਰਾਤ ਇੱਕ ਪ੍ਰਵਾਸੀ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਮਸ਼ਹੂਰ ਮਿਠਾਈ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਵਿਚਾਲੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ ਦੌਰਾਨ ਇੱਕ ਨੌਜਵਾਨ ਦੀ ਜਾਨ ਚਲੀ ਗਈ।

ਮ੍ਰਿਤਕ ਦੀ ਪਛਾਣ ਮਯੰਕ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਉਸ ‘ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇ ਸਾਥੀਆਂ ਨੇ ਦਾਅਵਾ ਕੀਤਾ ਹੈ ਕਿ ਹਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਵੀ ਉਸੇ ਮਿਠਾਈ ਦੀ ਦੁਕਾਨ ‘ਤੇ ਕੰਮ ਕਰਦਾ ਸੀ ਅਤੇ ਉਹ ਨੇਪਾਲ ਦਾ ਰਹਿਣ ਵਾਲਾ ਹੈ। ਉਨ੍ਹਾਂ ਦੇ ਅਨੁਸਾਰ ਰਾਤ ਕਰੀਬ 10 ਵਜੇ ਹੋਏ ਇਸ ਹਮਲੇ ਦੌਰਾਨ ਕੁਝ ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਸਾਥੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਉਧਰ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਸਾਰੇ ਤੱਥ ਸਪੱਸ਼ਟ ਹੋਣ ਦੀ ਸੰਭਾਵਨਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments