Homeਪਟਿਆਲਾ ਅਪਡੇਟCA ਫਾਈਨਲ ਵਿੱਚ ਦੇਸ਼ ਭਰ ‘ਚ ਪਹਿਲਾ ਸਥਾਨ ਹਾਸਲ ਕਰਕੇ ਪਟਿਆਲਾ ਦੇ...

CA ਫਾਈਨਲ ਵਿੱਚ ਦੇਸ਼ ਭਰ ‘ਚ ਪਹਿਲਾ ਸਥਾਨ ਹਾਸਲ ਕਰਕੇ ਪਟਿਆਲਾ ਦੇ ਨੂਰ ਸਿੰਗਲਾ ਨੇ ਰਚਿਆ ਇਤਿਹਾਸ

MLA Kohli congratulated Noor and his family upon reaching their home.

ਨੂਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਧਾਇਕ ਕੋਹਲੀ ਨੇ ਘਰ ਪਹੁੰਚ ਕੇ ਦਿੱਤੀ ਵਧਾਈ


ਪਟਿਆਲਾ, 20 ਜੂਨ 2026 (ਛਤਰਪਾਲ ਸਿੰਘ): ਪਟਿਆਲਾ ਦੇ ਹੋਣਹਾਰ ਨੌਜਵਾਨ ਨੂਰ ਸਿੰਗਲਾ ਨੇ ਚਾਰਟਰਡ ਅਕਾਊਂਟੈਂਸੀ (CA) ਫਾਈਨਲ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਨੂਰ ਨੇ 600 ਵਿੱਚੋਂ 499 ਅੰਕ ਪ੍ਰਾਪਤ ਕਰਕੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਨੂਰ ਸਿੰਗਲਾ ਦੀ ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਪ੍ਰਗਟਾਉਂਦੇ ਹੋਏ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਨ੍ਹਾਂ ਦੇ ਘਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਨੂਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਨੂਰ ਦੀ ਇਹ ਉਪਲਬਧੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ, ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ।

ਉਨ੍ਹਾਂ ਕਿਹਾ ਕਿ ਪਟਿਆਲਾ ਦੀ ਧਰਤੀ ਹਮੇਸ਼ਾ ਹੀ ਸਿੱਖਿਆ ਅਤੇ ਪ੍ਰਤਿਭਾ ਦੇ ਖੇਤਰ ਵਿੱਚ ਅੱਗੇ ਰਹੀ ਹੈ ਅਤੇ ਨੂਰ ਸਿੰਗਲਾ ਨੇ ਆਪਣੀ ਇਸ ਕਾਮਯਾਬੀ ਨਾਲ ਸ਼ਹਿਰ ਦਾ ਨਾਮ ਰਾਸ਼ਟਰੀ ਪੱਧਰ ‘ਤੇ ਰੌਸ਼ਨ ਕੀਤਾ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਨੂਰ ਸ਼ੁਰੂ ਤੋਂ ਹੀ ਪੜ੍ਹਾਈ ਪ੍ਰਤੀ ਸਮਰਪਿਤ ਅਤੇ ਮਿਹਨਤੀ ਰਿਹਾ ਹੈ, ਜਿਸ ਦਾ ਨਤੀਜਾ ਅੱਜ ਇਸ ਇਤਿਹਾਸਕ ਪ੍ਰਾਪਤੀ ਦੇ ਰੂਪ ਵਿੱਚ ਸਾਹਮਣੇ ਆਇਆ ਹੈ।

ਨੂਰ ਦੀ ਇਸ ਸਫਲਤਾ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਅਤੇ ਵੱਖ-ਵੱਖ ਸਮਾਜਿਕ, ਸਿੱਖਿਆਕ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments