Homeਹਰਿਆਣਾਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹਰਿਆਣਾ ਭਰ ਵਿੱਚ ਯੋਗ ਦਾ ਉਤਸ਼ਾਹ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹਰਿਆਣਾ ਭਰ ਵਿੱਚ ਯੋਗ ਦਾ ਉਤਸ਼ਾਹ

The message of healthy living is the invaluable heritage of India: Manohar Lal

ਸਿਹਤਮੰਦ ਜੀਵਨ ਦਾ ਸੰਦੇਸ਼ -ਯੋਗ ਭਾਰਤ ਦੀ ਅਨਮੋਲ ਵਿਰਾਸਤ ਹੈ: ਮਨੋਹਰ ਲਾਲ

ਮਨੋਹਰ ਲਾਲ ਚੰਡੀਗੜ੍ਹ, 21 ਜੂਨ: 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਯੋਗ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਯੋਗ ਅਭਿਆਸ ਕੀਤਾ। ਇਸ ਮੌਕੇ ਬੁਲਾਰਿਆਂ ਨੇ ਯੋਗ ਨੂੰ ਸਿਹਤਮੰਦ ਅਤੇ ਸੰਤੁਲਿਤ ਜੀਵਨ ਦਾ ਆਧਾਰ ਦੱਸਦਿਆਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

ਕਰਨਾਲ ਵਿੱਚ ਆਯੋਜਿਤ ਸਮਾਗਮ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਯੋਗ ਭਾਰਤ ਦੀ ਅਨਮੋਲ ਵਿਰਾਸਤ ਹੈ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਵਿਸ਼ਵ ਪੱਧਰ ‘ਤੇ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਗ ਸਰੀਰ, ਮਨ ਅਤੇ ਆਤਮਾ ਨੂੰ ਜੋੜਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ ਅਤੇ ਹਰ ਵਿਅਕਤੀ ਨੂੰ ਇਸ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਪਲਵਲ ਵਿੱਚ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ ਦੀ ਅਮੁੱਲ ਧਰੋਹਰ ਹੈ, ਜਿਸ ਨੂੰ ਅੱਜ ਪੂਰੀ ਦੁਨੀਆ ਨੇ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੋਗ ਨੂੰ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਛਾਣ ਦਿਵਾਈ ਹੈ।

ਝੱਜਰ ਵਿੱਚ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਯੋਗ ਨੂੰ ਮਨ, ਤਨ ਅਤੇ ਆਤਮਾ ਦੇ ਸੁਮੇਲ ਦੀ ਕਲਾ ਦੱਸਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਯੋਗ ਅਪਣਾਉਣ ਦਾ ਸੱਦਾ ਦਿੱਤਾ।

ਇਸੇ ਤਰ੍ਹਾਂ ਸੋਨੀਪਤ ਵਿੱਚ ਰਾਜ ਸਭਾ ਮੈਂਬਰ ਕਾਰਤੀਕੇਯ ਸ਼ਰਮਾ ਨੇ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਅਨੁਸ਼ਾਸਨ, ਸੰਤੁਲਨ ਅਤੇ ਸਕਾਰਾਤਮਕ ਜੀਵਨ ਜਿਊਣ ਦੀ ਵਿਗਿਆਨਕ ਵਿਧੀ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਵਿੱਚ ਭਾਰਤ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ।

ਸਮਾਗਮਾਂ ਦੌਰਾਨ ਹਜ਼ਾਰਾਂ ਲੋਕਾਂ ਨੇ ਯੋਗ ਅਭਿਆਸ ਕਰਕੇ ਤੰਦਰੁਸਤ ਅਤੇ ਨਿਰੋਗੀ ਜੀਵਨ ਲਈ ਯੋਗ ਨੂੰ ਅਪਣਾਉਣ ਦਾ ਸੰਕਲਪ ਲਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments