Homeਦੇਸ਼HRTC ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, 2800 ਬੱਸਾਂ ਦੀ...

HRTC ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, 2800 ਬੱਸਾਂ ਦੀ ਆਵਾਜਾਈ ਹੋਵੇਗੀ ਪ੍ਰਭਾਵਿਤ

ਹਿਮਾਚਲ ਪ੍ਰਦੇਸ਼:24ਜੂਨ (ਛਤਰਪਾਲ ਸਿੰਘ):ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੇ ਕਰਮਚਾਰੀਆਂ ਵੱਲੋਂ 24 ਜੂਨ ਅੱਧੀ ਰਾਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰਨ ਕਾਰਨ ਕਰੀਬ 2,800 ਬੱਸਾਂ ਦੇ ਪਹੀਏ ਠੱਪ ਰਹਿਣਗੇ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਹੜਤਾਲ ਤੋਂ ਰੋਕਣ ਲਈ ਜ਼ਰੂਰੀ ਸੇਵਾਵਾਂ ਰੱਖ-ਰਖਾਅ ਕਾਨੂੰਨ (ESMA) ਲਾਗੂ ਕਰ ਦਿੱਤਾ ਹੈ।

HRTC ਡਰਾਈਵਰ ਯੂਨੀਅਨ ਦੇ ਪ੍ਰਧਾਨ ਮਾਨ ਸਿੰਘ ਠਾਕੁਰ ਨੇ ਕਿਹਾ ਕਿ ਸਰਕਾਰ ਪਿਛਲੇ ਛੇ ਸਾਲਾਂ ਤੋਂ ਓਵਰਟਾਈਮ ਦਾ ਭੁਗਤਾਨ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਤਨਖਾਹ ਕਮਿਸ਼ਨ ਦੇ ਬਕਾਏ ਸਮੇਤ ਕਰਮਚਾਰੀਆਂ ਦੇ ਬਕਾਏ 150 ਕਰੋੜ ਰੁਪਏ ਤੋਂ ਵੀ ਵੱਧ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਬਾਰ-ਬਾਰ ਮੰਗਾਂ ਉਠਾਉਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਕਰਮਚਾਰੀਆਂ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments