ਪਟਿਆਲਾ, 8 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਖਾਸ ਕਰ ਵਿਆਹਾਂ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ, ਜਿਹਨਾਂ ਵਿੱਚ ਪਟਾਖਿਆਂ ਨੂੰ ਚਲਾਇਆ ਜਾਂਦਾ ਹੈ, ‘ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।