ਜਲੰਧਰ, 25ਜੂਨ (ਹਰਸ਼ਪ੍ਰੀਤ ਕੌਰ): ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (E.C.C.E) ਸਕੀਮ ਤਹਿਤ ਚੱਲ ਰਹੇ ਪ੍ਰਾਈਵੇਟ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਤਹਿਤ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇ-ਵੇਅ ਸਕੂਲਾਂ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟਰਡ ਕਰਵਾਉਣਾ ਹੋਵੇਗਾ।
ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀ ਮੁੱਢਲੀ ਦੇਖਭਾਲ ਅਤੇ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟਰਡ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਬੱਚਿਆਂ ਨੂੰ ਮਿਆਰੀ ਅਤੇ ਸੁਰੱਖਿਅਤ ਪ੍ਰਾਇਮਰੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇ ਵੇ ਸਕੂਲ ਅਤੇ ਸਬੰਧਤ ਅਦਾਰੇ ਬਿਨਾਂ ਕਿਸੇ ਦੇਰੀ ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ।
ਵਿਭਾਗੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਜਿਸਟਰੇਸ਼ਨ ਜ਼ਰੂਰੀ ਹੈ ਅਤੇ ਸੰਸਥਾਵਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਅਤੇ ਲੋੜੀਂਦੀ ਅਗਵਾਈ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਸਰਸਵਤੀ ਵਿਹਾਰ, ਨੇੜੇ ਗਾਂਧੀ ਵਨੀਤਾ ਆਸ਼ਰਮ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਪਰੇਟਰ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ।







