Homeਪਟਿਆਲਾ ਅਪਡੇਟਤਨਖਾਹ ਗਰਾਂਟ ਜਾਰੀ ਨਾ ਹੋਣ ਕਾਰਨ ਏਡਿਡ ਸਕੂਲ ਯੂਨੀਅਨ ਨੇ ਕੀਤਾ ਵੱਡਾ...

ਤਨਖਾਹ ਗਰਾਂਟ ਜਾਰੀ ਨਾ ਹੋਣ ਕਾਰਨ ਏਡਿਡ ਸਕੂਲ ਯੂਨੀਅਨ ਨੇ ਕੀਤਾ ਵੱਡਾ ਐਲਾਨ

Aided school teachers in financial crisis, preparing for struggle against government

ਏਡਿਡ ਸਕੂਲ ਅਧਿਆਪਕ ਵਿੱਤੀ ਸੰਕਟ ‘ਚ, ਸਰਕਾਰ ਖ਼ਿਲਾਫ਼ ਸੰਘਰਸ਼ ਦੀ ਤਿਆਰੀ

ਪਟਿਆਲਾ : 25 ਜੂਨ (ਅਨਿਲ ਕੁਮਾਰ ਭਾਰਤੀ): ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ ਅਤੇ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਲੰਬੇ ਸਮੇਂ ਤੋਂ ਜਾਰੀ ਨਾ ਹੋਣ ਕਾਰਨ ਰੋਸ ਵਧਦਾ ਜਾ ਰਿਹਾ ਹੈ। ਏਡਿਡ ਸਕੂਲ ਕਰਮਚਾਰੀ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਦਿਨੀ 4 ਜੂਨ ਨੂੰ ਕੈਬਨਿਟ ਸਬ ਕਮੇਟੀ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਹਾਜਰੀ ਵਿੱਚ ਹੋਈ ਮੀਟਿੰਗ ਵਿੱਚ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਜ਼ਿਲ੍ਹੇ ਦੇ ਅਧਿਆਪਕਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਮੁਹਾਲੀ ਵਿਖੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ।ਮੁੱਖ ਦਫ਼ਤਰ ਵਲੋਂ ਕਿਸੀ ਵੀ ਜ਼ਿਲ੍ਹੇ ਦੀ ਤਨਖਾਹ ਗਰਾਂਟ ਜਾਰੀ ਨਹੀਂ ਕੀਤੀ ਗਈ ।ਉਹਨਾਂ ਕਿਹਾ ਕਿ
ਏਡਿਡ ਸਕੂਲਾਂ ਦੇ ਅਧਿਆਪਕ ਅਤੇ ਹੋਰ ਕਰਮਚਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਤਨਖਾਹਾਂ ਜਲਦ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਉਹਨਾਂ ਕਿਹਾ ਕਿ
ਸਿੱਖਿਆ ਵਿਭਾਗ ਅਨੁਸਾਰ ਮਿਨਟਸ ਆਫ ਮੀਟਿੰਗ ਦੇ ਬਿਨਾਂ ਗ੍ਰਾਂਟ ਜਾਰੀ ਨਹੀਂ ਕਰ ਰਹੇ ਜਦੋਂ ਕਿ ਸਾਰੇ ਪੰਜਾਬ ਤੋਂ ਲੋੜੀਂਦੇ ਦਸਤਾਵੇਜ ਕਈ ਮਹੀਨੇ ਪਹਿਲਾਂ ਹੀ ਜਮ੍ਹਾਂ ਹੋ ਚੁੱਕੇ ਹਨ ।ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕਾਂ ਦੇ ਢਾਈ ਢਾਈ ਸਾਲ ਤੋਂ ਪੀ ਪੀ ਓ ਆਰਡਰ ਪੈਂਡਿੰਗ ਹਨ । ਸਿਫਾਰਸ਼ੀਆਂ ਤੇ ਮਿਲ ਕੇ ਜਾਣ ਵਾਲਿਆਂ ਦੇ ਕੇਸ ਲਾਈਨ ਤੋੜ ਕੇ ਤਰਜੀਹ ਤੇ ਕੀਤੇ ਗਏ ਹਨ ।ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵੱਲੋਂ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਡੀਪੀਆਈ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਕੌਮ ਦੇ ਨਿਰਮਾਤਾ ਏਡਿਡ ਸਟਾਫ ਨੂੰ ਭੁੱਖੇ ਮਾਰਨ ਦੀ ਕਗਾਰ ਤੇ ਲੈ ਆਂਦਾ ਹੈ ।ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਕੇ ਉਨ੍ਹਾਂ ਨੂੰ ਆ ਰਹੀਆਂ ਆਰਥਿਕ ਮੁਸ਼ਕਲਾਂ ਤੋਂ ਰਾਹਤ ਦਿੱਤੀ ਜਾਵੇ।
ਇਸ ਮੌਕੇ ਮਹੇਸ਼ ਗੌਤਮ, ਗੁਰਦੀਪ ਸਿੰਘ, ਬਲਵੰਤ ਕੌਰ ਤੇ ਹੋਰ ਵੀ ਹਾਜ਼ਰ ਸਨ ।

ਜ਼ਾਰੀ ਕਰਤਾ
ਅਸ਼ਵਨੀ ਮਦਾਨ, ਜ਼ਿਲ੍ਹਾ ਪ੍ਰਧਾਨ
ਮੋਬਾਈਲ: 9815925420
ਅਤੇ
ਹਰਵਿੰਦਰ ਪਾਲ, ਜ਼ਿਲ੍ਹਾ ਜਨਰਲ ਸਕੱਤਰ
ਮੋਬਾਈਲ: 9066310001

RELATED ARTICLES
- Advertisment -
Google search engine
Google search engine
Google search engine

Most Popular

Recent Comments