ਚੰਡੀਗੜ੍ਹ, 27 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ਨੇ ਪੇਂਡੂ ਖੇਤਰ ਦੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ VB GRAM G ਸਕੀਮ ਲਾਗੂ ਕਰ ਦਿੱਤੀ ਹੈ। ਇਹ ਸਕੀਮ 1 ਜੁਲਾਈ, 2026 ਤੋਂ ਲਾਗੂ ਹੋਵੇਗੀ। ਇਸ ਸਕੀਮ ਤਹਿਤ ਪੇਂਡੂ ਲੋਕਾਂ ਨੂੰ 125 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ। ਹੁਣ ਇਸ ਸਕੀਮ ਲਈ ਫੰਡਿੰਗ ਕੇਂਦਰ ਅਤੇ ਰਾਜਾਂ ਵਿਚਕਾਰ 60:40 ਦੇ ਅਨੁਪਾਤ ਵਿੱਚ ਹੋਵੇਗੀ।
ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਇਸ ਸਕੀਮ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਸੀ।








