Homeਪਟਿਆਲਾ ਅਪਡੇਟਰਾਜਪੁਰਾ 'ਚ ਲਕਸ਼ਮੀ ਪ੍ਰਾਪਰਟੀ ਦਫ਼ਤਰ 'ਤੇ ਅੰਨ੍ਹੇਵਾਹ ਗੋਲੀਬਾਰੀ, 8 ਰਾਊਂਡ ਫਾਇਰਿੰਗ ਕਰਕੇ...

ਰਾਜਪੁਰਾ ‘ਚ ਲਕਸ਼ਮੀ ਪ੍ਰਾਪਰਟੀ ਦਫ਼ਤਰ ‘ਤੇ ਅੰਨ੍ਹੇਵਾਹ ਗੋਲੀਬਾਰੀ, 8 ਰਾਊਂਡ ਫਾਇਰਿੰਗ ਕਰਕੇ ਹਮਲਾਵਰ ਫਰਾਰ

Attackers came to find Rajpura Trade Board President Ramesh Pahuja, police obtained CCTV footage engaged in investigation on the basis of

ਰਾਜਪੁਰਾ, 27 ਜੂਨ: (ਬਲਜੀਤ ਸਰਨਾ): ਰਾਜਪੁਰਾ ਦੇ ਅੰਡਰ ਬ੍ਰਿਜ ਰੋਡ ਸਥਿਤ ਲਕਸ਼ਮੀ ਪ੍ਰਾਪਰਟੀ ਦੇ ਦਫ਼ਤਰ ‘ਤੇ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਦਫ਼ਤਰ ਵਿੱਚ ਦਾਖਲ ਹੋ ਕੇ ਕਥਿਤ ਤੌਰ ‘ਤੇ ਅੱਠ ਰਾਊਂਡ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ, ਹਮਲਾਵਰ ਸਵੇਰ ਤੋਂ ਹੀ ਇਲਾਕੇ ਦੀ ਰੇਕੀ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਹਮਲਾਵਰ ਮੋਟਰਸਾਈਕਲ ‘ਤੇ ਬਾਹਰ ਖੜ੍ਹਾ ਰਿਹਾ, ਜਦਕਿ ਦੂਜਾ ਦਫ਼ਤਰ ਅੰਦਰ ਗਿਆ। ਸੂਤਰਾਂ ਮੁਤਾਬਕ, ਹਮਲਾਵਰ ਨੇ ਪਹਿਲਾਂ ਦਫ਼ਤਰ ਦੇ ਮਾਲਕ ਰਮੇਸ਼ ਪਾਹੂਜਾ ਬਾਰੇ ਪੁੱਛਗਿੱਛ ਕੀਤੀ। ਜਦੋਂ ਉਸ ਨੂੰ ਪਤਾ ਲੱਗਾ ਕਿ ਪਾਹੂਜਾ ਦਫ਼ਤਰ ਵਿੱਚ ਮੌਜੂਦ ਨਹੀਂ ਹਨ ਤਾਂ ਉਸ ਨੇ ਦਫ਼ਤਰ ਦੇ ਅੰਦਰ ਕਈ ਗੋਲੀਆਂ ਚਲਾਈਆਂ ਅਤੇ ਆਪਣੇ ਸਾਥੀ ਨਾਲ ਫਰਾਰ ਹੋ ਗਿਆ।

ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸੀਆਈਏ ਪਟਿਆਲਾ, ਸੀਆਈਏ ਰਾਜਪੁਰਾ, ਸਿਟੀ ਥਾਣਾ ਪੁਲਿਸ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇ

ਦੱਸਣਯੋਗ ਹੈ ਕਿ ਲਕਸ਼ਮੀ ਪ੍ਰਾਪਰਟੀ ਦੇ ਮਾਲਕ ਰਮੇਸ਼ ਪਾਹੂਜਾ ਰਾਜਪੁਰਾ ਵਪਾਰ ਮੰਡਲ ਦੇ ਪ੍ਰਧਾਨ ਵੀ ਹਨ। ਸਥਾਨਕ ਪੱਧਰ ‘ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਆਗੂ ਅਤੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਹਮਲੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments