Homeਪੰਜਾਬਮੰਡੀ ਗੋਬਿੰਦਗੜ੍ਹ 'ਚ ਧਰਮਪਾਲ ਸਿੰਘ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ...

ਮੰਡੀ ਗੋਬਿੰਦਗੜ੍ਹ ‘ਚ ਧਰਮਪਾਲ ਸਿੰਘ ਸਮੇਤ ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

Shiromani Akali Dal leader Gurpreet Singh Raju Khanna warmly welcomed the new members who joined the party.

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਨਿੱਘਾ ਕੀਤਾ ਸਵਾਗਤ

ਮੰਡੀ ਗੋਬਿੰਦਗੜ੍ਹ: (ਅਮਨਦੀਪ ਸਰਾਂ): ਮੰਡੀ ਗੋਬਿੰਦਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਧਰਮਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੂਥ ਨੌਜਵਾਨਾਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਇਸ ਸ਼ਮੂਲੀਅਤ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਸ ਮੌਕੇ ਬੋਲਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਤਰੱਕੀ, ਵਿਕਾਸ ਅਤੇ ਮਜ਼ਬੂਤ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਹਲਕਿਆਂ ਵਿੱਚ ਲੋਕਾਂ ਦਾ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਦੇਵੇਗਾ।

ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments