Homeਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨਵਾਂ 'ਗੁਰੂ ਗ੍ਰੰਥ ਸਾਹਿਬ ਐਕਟ'...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨਵਾਂ ‘ਗੁਰੂ ਗ੍ਰੰਥ ਸਾਹਿਬ ਐਕਟ’ ਖਾਰਜ, ਧਾਰਾਵਾਂ ‘ਤੇ ਚੁੱਕੇ ਸਵਾਲ

ਅੰਮ੍ਰਿਤਸਰ:29ਜੂਨ (ਛਤਰਪਾਲ ਸਿੰਘ):ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ’ ਨੂੰ ਸਿਰੇ ਤੋਂ ਰੱਦ ਕਰਦਿਆਂ ਇਸ ਦੀਆਂ ਕਈ ਧਾਰਾਵਾਂ ‘ਤੇ ਗੰਭੀਰ ਇਤਰਾਜ਼ ਜਤਾਏ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਬਾਰੇ ਫ਼ੈਸਲੇ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ‘ਕਸਟੋਡੀਅਨ (Custodian)’ ਸ਼ਬਦ ਦੀ ਵਰਤੋਂ ‘ਤੇ ਵੀ ਸਖ਼ਤ ਇਤਰਾਜ਼ ਪ੍ਰਗਟਾਇਆ।

ਇਸ ਤੋਂ ਇਲਾਵਾ, ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਯੂਨੀਕ ਆਈਡੀ (UID) ਨੰਬਰ ਦੇਣ ਅਤੇ ਉਹਨਾਂ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਵੈੱਬਸਾਈਟ ‘ਤੇ ਅਪਲੋਡ ਕਰਨ ਦੇ ਪ੍ਰਬੰਧ ‘ਤੇ ਵੀ ਅਸਹਿਮਤੀ ਜਤਾਈ।

ਜਥੇਦਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਐਕਟ ਲਾਗੂ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ, ਐਸਜੀਪੀਸੀ ਅਤੇ ਹੋਰ ਪੰਥਕ ਜਥੇਬੰਦੀਆਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਸ ਮਾਮਲੇ ‘ਤੇ ਜਥੇਦਾਰ ਨੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦ ਕੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਸ਼ਾਮਲ ਸਾਰੇ ਨੁਮਾਇੰਦਿਆਂ ਨੇ ਜਥੇਦਾਰ ਵੱਲੋਂ ਉਠਾਏ ਗਏ ਇਤਰਾਜ਼ਾਂ ਨਾਲ ਸਹਿਮਤੀ ਪ੍ਰਗਟਾਈ। ਸੰਗਤਾਂ ਨੇ ਫ਼ੈਸਲਾ ਕੀਤਾ ਕਿ ਇਸ ਐਕਟ ਨੂੰ ਪਾਸ ਕਰਨ ਦੀ ਕਾਰਵਾਈ ਵਿੱਚ ਸ਼ਾਮਲ ਰਹੇ ਸਾਰੇ ਵਿਧਾਇਕਾਂ ਨੂੰ ਤਲਬ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਹਿਲਾਂ ਹੀ ਤਲਬ ਕਰ ਚੁੱਕੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments