Homeਪੰਜਾਬਜਿਲਾ ਕਾਨੂੰਨੀ ਸੇਵਾ ਅਥਾਰਟੀ ਹੜ ਪੀੜਤਾਂ ਦੀ ਸੇਵਾ ਲਈ ਹਰ ਵੇਲੇ ਤਿਆਰ...

ਜਿਲਾ ਕਾਨੂੰਨੀ ਸੇਵਾ ਅਥਾਰਟੀ ਹੜ ਪੀੜਤਾਂ ਦੀ ਸੇਵਾ ਲਈ ਹਰ ਵੇਲੇ ਤਿਆਰ : ਸੈਸ਼ਨ ਜੱਜ

ਪਠਾਨਕੋਟ 9 ਸਤੰਬਰ, 2025 (ਸ਼ਹੀਦ—ਏ—ਆਜ਼ਮ ਬਿਓਰੋ) :  ਹੜ ਪੀੜਤਾਂ ਦੀ ਸੇਵਾ ਲਈ ਜ਼ਿਲਾ ਕਾਨੂੰਨੀ ਸੇਵਾ ਅਥਾਰਟੀ ਪਠਾਨਕੋਟ ਵੱਲੋਂ ਵੱਖ ਵੱਖ ਜੱਜਾਂ ਦੀ ਕਮੇਟੀਆਂ ਬਣਾ ਕੇ ਜੋਨ ਅਨੁਸਾਰ ਹੜ ਪੀੜਤਾਂ ਦੀ ਸੇਵਾ ਕੀਤੀ ਜਾ ਰਹੀ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲਾ ਅਤੇ ਸੈਸ਼ਨ ਜੱਜ ਜੀਤਿੰਦਰ ਪਾਲ ਸਿੰਘ ਖੁਰਮੀ ਨੇ ਕੀਤਾ, ਉਹਨਾਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਹਰ ਵੇਲੇ ਹੜ ਪੀੜਤਾਂ ਦੀ ਸੇਵਾ ਲਈ ਤਿਆਰ ਹੈ।

ਉਹਨਾਂ ਦੱਸਿਆ ਕਿ ਉਹਨਾਂ ਦੀਆਂ ਟੀਮਾਂ ਜ਼ਿਲਾ ਪਠਾਨਕੋਟ ਚ ਵੱਖ-ਵੱਖ ਥਾਵਾਂ ਹੜ ਪੀੜਤਾਂ ਨੂੰ ਰਾਸ਼ਨ, ਤਰਪਾਲਾਂ, ਮੈਡੀਕਲ ਕਿੱਟਾਂ, ਮੱਛਰਦਾਨੀਆਂ, ਅਤੇ ਹੋਰ ਲੋੜੀਦੀਆਂ ਵਸਤਾਂ ਹੜ ਪੀੜਤਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਜਿਨਾਂ ਹੜ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਉਹਨਾਂ ਨੂੰ ਕਾਨੂੰਨੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਕਿਸੇ ਵੀ ਹੜ ਪੀੜਤ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਉਹ ਇਸ ਨੰਬਰ 0186-2345370 ਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹੈ, ਉਹਨਾਂ ਦੱਸਿਆ ਕਿ ਇਸ ਕੁਦਰਤੀ ਆਫਤ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰ ਪੀੜਿਤ ਨੂੰ ਜਰੂਰੀ ਵਸਤਾਂ ਦੇਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਸਹਾਇਤਾ ਸਬੰਧੀ ਟੋਲ ਫਰੀ ਨੰਬਰ 15100 ਦੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments