Homeਪੰਜਾਬਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕਾ ਵਨੀੰਦਰ ਕੌਰ ਲੂੰਬਾ 'ਆਪ' ਵਿੱਚ...

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕਾ ਵਨੀੰਦਰ ਕੌਰ ਲੂੰਬਾ ‘ਆਪ’ ਵਿੱਚ ਸ਼ਾਮਲ

ਪੰਜਾਬ:2ਜੁਲਾਈ (ਛਤਰਪਾਲ ਸਿੰਘ):ਮਣੀ ਅਕਾਲੀ ਦਲ ਨੂੰ ਪਾਤੜਾਂ ਵਿੱਚ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਬਕਾ ਵਿਧਾਇਕਾ ਵਨੀੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਸਮਰਥਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਇਸ ਖੇਤਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਇੰਨੀ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਸਮਰਥਕਾਂ ਦਾ ਆਪ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ-ਪੱਖੀ ਕੰਮਾਂ ਅਤੇ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਵਧੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments