Homeਪੰਜਾਬਪਲੇਸਮੈਂਟ ਕੈਂਪ 03 ਜੁਲਾਈ ਨੂੰ; ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ

ਪਲੇਸਮੈਂਟ ਕੈਂਪ 03 ਜੁਲਾਈ ਨੂੰ; ਨੌਜਵਾਨਾਂ ਨੂੰ ਲਾਹਾ ਲੈਣ ਦੀ ਅਪੀਲ

FIELD SALES EXECUTIVE, SR.FSE, IGL (ਕੇਵਲ ਲੜਕੇ ਲਈ) ਦੀ ਅਸਾਮੀਆਂ ਲਈ ਇੰਟਰਵਿਊ

ਸੰਗਰੂਰ, 02 ਜੁਲਾਈ (ਮਨੋਜ ਵਰਮਾ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ PAYTM SERVICES PVT. LTD. ਕੰਪਨੀ ਨਾਲ ਤਾਲਮੇਲ ਕਰਕੇ ਮਿਤੀ: 03.07.2026 ਦਿਨ ਸ਼ੁੱਕਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ FIELD SALES EXECUTIVE, SR.FSE, IGL (ਕੇਵਲ ਲੜਕੇ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਇਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ,12ਵੀਂ, ਗਰੈਜੂਏਟ ਪਾਸ, ਉਮਰ 18 ਸਾਲ ਤੋਂ 42 ਸਾਲ ਹੋਣੀ ਚਾਹੀਦੀ ਹੈ।
ਪ੍ਰਾਰਥੀ ਕੋਲ ਦੋ ਪਹੀਆ ਵਾਹਨ, ਐਂਡਰੋਏਡ ਫੋਨ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ, ਪੈਨ ਕਾਰਡ, ਬੈਂਕ ਪਾਸਬੁੱਕ ਹੋਣਾ ਜ਼ਰੂਰੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments