Homeਪੰਜਾਬਨਗਰ ਕੌਂਸਲ ਚੋਣਾਂ: DIG ਹਰਪ੍ਰੀਤ ਸਿੰਘ ਬਣੇ ਪੁਲਿਸ ਨਿਗਰਾਨ

ਨਗਰ ਕੌਂਸਲ ਚੋਣਾਂ: DIG ਹਰਪ੍ਰੀਤ ਸਿੰਘ ਬਣੇ ਪੁਲਿਸ ਨਿਗਰਾਨ

ਫ਼ਿਰੋਜ਼ਪੁਰ, ਜੁਲਾਈ (ਵਿਸ਼ਾਲ ਗੁਪਤਾ): ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਗਰ ਕੌਂਸਲ ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ 5 ਜੁਲਾਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈ.ਪੀ.ਐਸ. (IPS) ਅਧਿਕਾਰੀ ਹਰਪ੍ਰੀਤ ਸਿੰਘ, ਡੀ.ਆਈ.ਜੀ. (ਈ.ਓ.ਡਬਲਯੂ. ਵਿਜੀਲੈਂਸ ਬਿਊਰੋ) ਨੂੰ ਪੁਲਿਸ ਓਬਜ਼ਰਵਰ (ਪੁਲਿਸ ਨਿਗਰਾਨ) ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਵੱਲੋਂ ਸਾਂਝੀ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡੀ.ਆਈ.ਜੀ. ਹਰਪ੍ਰੀਤ ਸਿੰਘ ਜ਼ਿਲ੍ਹੇ ਵਿੱਚ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਚੋਣ ਪ੍ਰਕਿਰਿਆ ਨਾਲ ਸਬੰਧਤ ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਸਿਆਸੀ ਪਾਰਟੀਆਂ ਸੁਰੱਖਿਆ ਸਬੰਧੀ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98144-32144 ਜਾਂ ਈਮੇਲ ਆਈਡੀ harpreet.singh144@punjabpolice.gov.in ‘ਤੇ ਸੰਪਰਕ ਕਰ ਸਕਦੇ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments