Homeਪਟਿਆਲਾ ਅਪਡੇਟਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਨੂੰ ਮਿਲੀ ਨਵੀਂ ਤਕਨੀਕੀ ਉਡਾਣ, ਰੋਬੋਟਿਕ ਸਰਜਰੀ ਸਿਸਟਮ...

ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਨੂੰ ਮਿਲੀ ਨਵੀਂ ਤਕਨੀਕੀ ਉਡਾਣ, ਰੋਬੋਟਿਕ ਸਰਜਰੀ ਸਿਸਟਮ ਦਾ ਉਦਘਾਟਨ

ਆਧੁਨਿਕ ਤਕਨਾਲੋਜੀ ਨਾਲ ਮਰੀਜ਼ਾਂ ਨੂੰ ਮਿਲੇਗਾ ਵਧੇਰੇ ਸੁਰੱਖਿਅਤ ਅਤੇ ਸਟੀਕ ਇਲਾਜ-ਡਾ. ਬਲਬੀਰ ਸਿੰਘ

ਪਟਿਆਲਾ, 4 ਜੁਲਾਈ: (ਮਨੋਜ ਵਰਮਾ): ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਆਧੁਨਿਕ ਅਤੇ ਮਰੀਜ਼-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਪਹਿਲ ਕੀਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ-ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੋਬੋਟਿਕ ਤਕਨਾਲੋਜੀ ਦੇ ਸ਼ਾਮਲ ਹੋਣ ਨਾਲ ਆਰਥੋਪੈਡਿਕ ਸਰਜਰੀਆਂ ਹੋਰ ਸਟੀਕ, ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਬਣਨਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਆਧੁਨਿਕ, ਗੁਣਵੱਤਾ-ਯੁਕਤ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਰੋਬੋਟਿਕ-ਅਸਿਸਟਡ ਸਰਜਰੀ ਇਸ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਹੈ।

ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ ਸਰਜਰੀ ਦੌਰਾਨ ਗਲਤੀ ਦੀ ਸੰਭਾਵਨਾ ਘੱਟ ਹੋਵੇਗੀ, ਮਰੀਜ਼ਾਂ ਨੂੰ ਘੱਟ ਦਰਦ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਪਹਿਲਾਂ ਨਾਲੋਂ ਤੇਜ਼ੀ ਨਾਲ ਸਿਹਤਯਾਬ ਹੋ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਆਪਣੇ ਹੀ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਇਲਾਜ ਲਈ ਵੱਡੇ ਸ਼ਹਿਰਾਂ ਜਾਂ ਹੋਰ ਰਾਜਾਂ ਦਾ ਰੁਖ ਨਾ ਕਰਨਾ ਪਵੇ।

ਸਿਹਤ ਮੰਤਰੀ ਨੇ ਦੱਸਿਆ ਕਿ ਰੋਬੋਟਿਕ ਤਕਨਾਲੋਜੀ ਦੀ ਮਦਦ ਨਾਲ ਕੀਤੀਆਂ ਜਾਣ ਵਾਲੀਆਂ ਆਰਥੋਪੈਡਿਕ ਸਰਜਰੀਆਂ ਪਹਿਲਾਂ ਨਾਲੋਂ ਵਧੇਰੇ ਸ਼ੁੱਧਤਾ, ਸੁਰੱਖਿਆ ਅਤੇ ਸਫਲਤਾ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਤਕਨਾਲੋਜੀ ਨਾਲ ਮਰੀਜ਼ ਨੂੰ ਆਪਰੇਸ਼ਨ ਤੋਂ ਬਾਅਦ ਦਰਦ ਵੀ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਮਰੀਜ਼ ਦੀ ਰਿਕਵਰੀ ਤੇਜ਼ੀ ਨਾਲ ਹੁੰਦੀ ਹੈ, ਜਿਸ ਕਾਰਨ ਉਹ ਆਮ ਜ਼ਿੰਦਗੀ ਵੱਲ ਜਲਦੀ ਵਾਪਸੀ ਕਰ ਸਕਦਾ ਹੈ।
ਡਾ. ਬਲਬੀਰ ਨੇ ਕਿਹਾ ਕਿ ਲੋਕਾਂ ਵਿੱਚ ਇਹ ਧਾਰਨਾ ਬਣੀ ਹੋਈ ਹੈ ਕਿ ਰੋਬੋਟਿਕ ਸਰਜਰੀ ਬਹੁਤ ਮਹਿੰਗੀ ਹੁੰਦੀ ਹੈ, ਪਰ ਇਹ ਲਾਜ਼ਮੀ ਨਹੀਂ। ਇਸ ਤਕਨਾਲੋਜੀ ਦਾ ਉਦੇਸ਼ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਤੇਜ਼ ਸਿਹਤਯਾਬੀ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਹੂਲਤ ਨਾਲ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਅਜਿਹੇ ਇਲਾਜ ਲਈ ਦੂਜੇ ਮਹਾਂਨਗਰਾਂ ਦਾ ਰੁਖ ਨਹੀਂ ਕਰਨਾ ਪਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਇਸ ਨਵੀਂ ਸਹੂਲਤ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਨੇੜਲੇ ਰਾਜਾਂ ਦੇ ਮਰੀਜ਼ਾਂ ਨੂੰ ਵੀ ਉੱਚ ਪੱਧਰੀ ਇਲਾਜ ਦਾ ਲਾਭ ਮਿਲੇਗਾ। ਇਸ ਨਾਲ ਨਾ ਸਿਰਫ਼ ਖੇਤਰੀ ਸਿਹਤ ਢਾਂਚਾ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਆਧੁਨਿਕ ਮੈਡੀਕਲ ਤਕਨਾਲੋਜੀ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਹਿਚਾਣ ਬਣਾਏਗਾ।
ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਸਿਹਤ ਖੇਤਰ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸਮਾਗਮ ਦੌਰਾਨ ਸ਼ਿਰਕਤ ਕੀਤੀ। ਹਾਜ਼ਰ ਮਹਿਮਾਨਾਂ ਨੇ ਇਸ ਪਹਿਲ ਨੂੰ ਪੰਜਾਬ ਦੀ ਸਿਹਤ ਸੇਵਾਵਾਂ ਵਿੱਚ ਇੱਕ ਇਤਿਹਾਸਕ ਅਤੇ ਮੀਲ ਪੱਥਰ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਨਾਲ ਲੋਕਾਂ ਦਾ ਇਲਾਜ ਹੋਰ ਪ੍ਰਭਾਵਸ਼ਾਲੀ ਅਤੇ ਸੁਗਮ ਬਣੇਗਾ।
RELATED ARTICLES
- Advertisment -
Google search engine
Google search engine
Google search engine

Most Popular

Recent Comments