ਹੁਸ਼ਿਆਰਪੁਰ, 5 ਜੁਲਾਈ (ਦੀਪਕ ਦੱਤਾ) : ਪੰਜਾਬ ਵਿੱਚ ਅੱਜ ਚਾਰ ਥਾਵਾਂ ‘ਤੇ ਵੋਟਾਂ ਹੋ ਰਹੀਆਂ ਹਨ। ਦਰਅਸਲ, ਪੰਜਾਬ ਰਾਜ ਚੋਣ ਕਮਿਸ਼ਨ ਨੇ ਰਾਜ ਦੇ ਚਾਰ ਸਥਾਨਕ ਸਰਕਾਰਾਂ ਵਿਭਾਗਾਂ ਨਾਲ ਜੁੜੇ ਚੋਣਾਂ ਦਾ ਐਲਾਨ ਕੀਤਾ ਸੀ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਇਹ ਚੋਣਾਂ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੇ ਲਈ ਚੋਣਾਂ ਹੋਣਗੀਆਂ।
ਜੇਕਰ ਵੋਟਿੰਗ ਦੀ ਗੱਲ ਕਰੀਏ ਤਾਂ ਇਹ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ ਅਤੇ ਇਸ ਦੇ ਤੁਰੰਤ ਬਾਅਦ ਇਸ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਇਹ ਚੋਣਾਂ ਈ.ਵੀ.ਐਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਫ੍ਰੀ, ਫੇਅਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।






