Homeਪੰਜਾਬਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ-ਸਿਆਸਤ ਗਰਮਾਈ ਹੋਈ ਫੇਰਬਦਲ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ-ਸਿਆਸਤ ਗਰਮਾਈ ਹੋਈ ਫੇਰਬਦਲ

ਲੁਧਿਆਣਾ, 10 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) ਲੁਧਿਆਣਾ ਦੇ ਖੰਨਾ ਇਲਾਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਕਾਰਨ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਇਨ੍ਹਾਂ ਆਪ ਆਗੂਆਂ ਨੂੰ ਸਰਬਸੰਮਤੀ ਨਾਲ ਕਾਂਗਰਸ ਵਿਚ ਸ਼ਾਮਿਲ ਕੀਤਾ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿਚ ਹੋਈ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ‘ਆਪ’ ਦੇ ਸੇਵਾਮੁਕਤ ਕਰਮਚਾਰੀ ਵਿੰਗ ਦੇ ਸੰਯੁਕਤ ਸਕੱਤਰ ਲਕਸ਼ਮਣ ਸਿੰਘ ਗਰੇਵਾਲ ਪ੍ਰਮੁੱਖ ਹਨ। ਸਾਬਕਾ ਬਲਾਕ ਪ੍ਰਧਾਨ ਰਾਜਵੀਰ ਸ਼ਰਮਾ, ਤਰਿੰਦਰ ਗਿੱਲ, ਵਰਿੰਦਰ ਸਿੰਘ ਬਰਨ, ਸਾਬਕਾ ਯੂਥ ਵਿੰਗ ਪ੍ਰਧਾਨ ਰਾਜ ਕੁਮਾਰ ਜੱਸਲ, ਐਡਵੋਕੇਟ ਸੋਹਣ ਸਹੋਤਾ ਅਤੇ ਭੁਪਿੰਦਰ ਸਿੰਘ ਨੰਬਰਦਾਰ ਵੀ ਉਨ੍ਹਾਂ ਵਿੱਚ ਸ਼ਾਮਲ ਹੋਏ।

ਸਾਰੇ ਆਗੂਆਂ ਨੇ ਆਪਣਾ ਅਸਤੀਫ਼ਾ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਲਗਾਤਾਰ ਅਪਮਾਨਿਤ ਕੀਤਾ ਜਾਂਦਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਹੀ ਸਨਮਾਨ ਨਹੀਂ ਮਿਲਿਆ। ਜਿਸ ਕਾਰਨ ਉਹ ਪਾਰਟੀ ਬਦਲਣ ਲਈ ਮਜ਼ਬੂਰ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਉਤਸ਼ਾਹਜਨਕ ਹੈ। ਇਸਦਾ ਪ੍ਰਭਾਵ ਪੂਰੇ ਪੰਜਾਬ ਵਿੱਚ ਦਿਖਾਈ ਦੇਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੇ ਕਈ ਹੋਰ ਆਗੂ ਅਤੇ ਵਰਕਰ ਵੀ ਜਲਦੀ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ। ਲਕਸ਼ਮਣ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਵਰਿੰਗ ਉਮੀਦਵਾਰ ਵਜੋਂ ਕੰਮ ਕੀਤਾ। ਉਨ੍ਹਾਂ ਪਾਰਟੀ ਦੀ ਜਿੱਤ ਲਈ ਦਿਨ ਰਾਤ ਕੰਮ ਕੀਤਾ, ਪਰ ਬਾਅਦ ਵਿੱਚ ਕਿਸੇ ਨੇ ਉਨ੍ਹਾਂ ਉਨ੍ਹਾਂ ਦੀ ਸਾਰ ਨਹੀਂ ਲਈ, ‘ਆਪ’ ਵਿੱਚ ਵਰਕਰਾਂ ਦਾ ਕੋਈ ਸਤਿਕਾਰ ਨਹੀਂ ਹੈ।

ਖੰਨਾ ਤੋਂ ‘ਆਪ’ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਇਸ ਸਮੇਂ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ। ਉਨ੍ਹਾਂ ਦੇ ਇਲਾਕੇ ਦੇ ਇੰਨੇ ਸਾਰੇ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਸਿਆਸਤ ਵਿਚ ਆਪ ਸਰਕਾਰ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments