Homeਪਟਿਆਲਾ ਅਪਡੇਟਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਹੋਵਾਂਗੇ ਵਚਨਬੱਧ:...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਹੋਵਾਂਗੇ ਵਚਨਬੱਧ: ਤੇਜਿੰਦਰ ਮਹਿਤਾ, ਹਰਪਾਲ ਵਿਰਕ

ਐਲ.ਈ.ਡੀ. ਸਕਰੀਨਾਂ ‘ਤੇ ਦਿਖਾਈ ਜਾਵੇਗੀ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ : ਏਡੀਸੀ ਮਾਨ

ਪਟਿਆਲਾ, 7 ਜੁਲਾਈ: (ਵਿਸ਼ਾਲ ਗੁਪਤਾ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਲਈ ਚਲਾਈਆਂ ਤਿੰਨ ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਭੇਜਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਏ.ਡੀ.ਸੀ.(ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਤਿੰਨ ਡਾਕੂਮੈਂਟਰੀ ਵੈਨਾਂ ਨੂੰ ਚੇਅਰਮੈਨ ਮਹਿਤਾ, ਵਿਰਕ ਤੇ ਏਡੀਸੀ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਇਸ ਮੌਕੇ ਤੇਜਿੰਦਰ ਮਹਿਤਾ ਅਤੇ ਹਰਪਾਲ ਵਿਰਕ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਸਮਾਜ ਦੇ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਅੱਜ 3 ਰਵਾਨਾ ਕੀਤੀਆਂ ਮੋਬਾਈਲ ਡਾਕੂਮੈਂਟਰੀ ਵੈਨਾਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾਣਗੀਆਂ।

ਮਹਿਤਾ ਤੇ ਵਿਰਕ ਨੇ ਦੱਸਿਆ ਕਿ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈਆਂ ਇਨ੍ਹਾਂ ਵੈਨਾਂ ਰਾਹੀਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ।

ਤਜਿੰਦਰ ਮਹਿਤਾ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਲਈ ਉਲੀਕੇ ਗਏ ਸਾਲ ਭਰ ਦੇ ਪ੍ਰੋਗਰਾਮਾਂ ਦਾ ਅਹਿਮ ਹਿੱਸਾ ਹੈ, ਜਿਸ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਸਦੀਵੀ ਵਿਰਾਸਤ ਦੇ ਸਨਮਾਨ ਤੇ ਸਤਿਕਾਰ ਅਤੇ ਉਨ੍ਹਾਂ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਮਾਗਮਾਂ ਦੀ ਲੜੀ ਵਾਸਤੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਰਾਬਰੀ ਦਾ ਸੰਦੇਸ਼ ਦਿੱਤਾ, ਜਿਸ ਨਾਲ ਬਰਾਬਰੀ ਦੇ ਮੁੱਲਾਂ ‘ਤੇ ਆਧਾਰਤ ਸਮਾਜ ਦੀ ਸਿਰਜਣਾ ਹੋਈ। ਉਨ੍ਹਾਂ ਨੇ ਇੱਕ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕੋਈ ਦੁੱਖ-ਤਕਲੀਫ਼ ਨਾ ਹੋਵੇ ਅਤੇ ਅਜਿਹੇ ਸੁਪਨੇ ਨੂੰ ਸੰਜੋਣ ਵਾਲੇ ਮਹਾਨ ਗੁਰੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੱਚੀ ਸ਼ਰਧਾਂਜਲੀ ਹੈ।

ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਐਲ.ਈ.ਡੀਜ ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪਟਿਆਲਾ ਦੇ ਸਾਰੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਟ੍ਰੇਡ ਕਮਿਸ਼ਨ ਮੈਂਬਰ ਨਿਰਮਲ ਝਨੇੜੀ, ਆਪ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਤਕੇਜਾ, ਮਨੀਸ਼ ਗਰਗ, ਬਲਾਕ ਸੰਮਤੀ ਪਟਿਆਲਾ ਦਿਹਾਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਬਿੰਦ, ਮੈਂਬਰ ਬਲਾਕ ਸੰਮਤੀ ਸ਼ਲਿੰਦਰ ਸਿੰਘ, ਯੂਥ ਵਿੰਗ ਪ੍ਰਧਾਨ ਕਰਨ ਸਿੰਘ, ਮਨਪ੍ਰੀਤ ਸਿੰਘ, ਚਸ਼ਪਿੰਦਰ ਸਿੰਘ, ਲਾਭ ਸਿੰਘ, ਸੁਖਮੀਤ ਸਿੰਘ, ਬਲਾਕ ਪ੍ਰਧਾਨ ਹੇਮ ਰਾਜ ਅਤੇ ਸੁਰਜੀਤ ਗੁਰੂ ਡਕਾਲਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments