Homeਪੰਜਾਬਪੰਜਾਬ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ,...

ਪੰਜਾਬ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ, 9 ਜੁਲਾਈ ਲਈ ਮੁਲਤਵੀ

Punjab Government employees' pending DA arrears to July 9

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਗਲੀ ਸੁਣਵਾਈ ਦੀ ਤਰੀਕ ਕੀਤੀ ਤੈਅ

ਚੰਡੀਗੜ੍ਹ, 7 ਜੁਲਾਈ (ਵਿਸ਼ਾਲ ਗੁਪਤਾ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਦੇ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਵਿਸਥਾਰਪੂਰਵਕ ਦਲੀਲਾਂ ਸੁਣੀਆਂ।

ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਜੁਲਾਈ ਦੀ ਤਰੀਕ ਨਿਰਧਾਰਤ ਕਰਦਿਆਂ ਕੇਸ ਨੂੰ ਮੁਲਤਵੀ ਕਰ ਦਿੱਤਾ।

ਇਹ ਮਾਮਲਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਬਕਾਇਆ ਡੀ.ਏ. (ਮਹਿੰਗਾਈ ਭੱਤਾ) ਦੀ ਅਦਾਇਗੀ ਨਾਲ ਸਬੰਧਤ ਹੈ, ਜਿਸ ‘ਤੇ ਅਦਾਲਤ ਵਿੱਚ ਸੁਣਵਾਈ ਜਾਰੀ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ 9 ਜੁਲਾਈ ਨੂੰ ਹੋਵੇਗੀ।

ਫਿਲਹਾਲ ਹਾਈ ਕੋਰਟ ਵੱਲੋਂ ਬਕਾਇਆ ਡੀ.ਏ. ਦੇ ਭੁਗਤਾਨ ਸਬੰਧੀ ਕੋਈ ਅੰਤਿਮ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments