Homeਪੰਜਾਬਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਏ ਤਸ਼ੱਦਦ `ਤੇ ਆਧਾਰਿਤ...

ਭਾਈ ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਏ ਤਸ਼ੱਦਦ `ਤੇ ਆਧਾਰਿਤ ਫ਼ਿਲਮ `ਸਤਲੁਜ`ਤੇ ਰੋਕ ਲਗਾ ਕੇ ਸਚਾਈ ਨੂੰ ਦਬਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

The committee constituted by the Central Government to review the film 'Satluj' is a sinister conspiracy to cover up the truth: Prof. Badungar.

ਕੇਂਦਰ ਸਰਕਾਰ ਵੱਲੋਂ ਫਿਲਮ ਸਤਲੁਜ ਨੂੰ ਘੋਖਣ ਲਈ ਬਣਾਈ ਗਈ ਕਮੇਟੀ ਸੱਚ ਤੇ ਪਰਦਾ ਪਾਉਣ ਦੀ ਕੋਜੀ ਸਾਜਿਸ਼ : ਪ੍ਰੋ. ਬਡੂੰਗਰ
ਪਟਿਆਲਾ, 9 ਜੁਲਾਈ 2026 (ਛਤਰਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਹੁਣ ਸਤਲੁਜ ਫਿਲਮ ਦੀ ਪੜਤਾਲ ਅਤੇ ਘੋਖ ਕਰਨ ਲਈ ਕੇਂਦਰ ਸਰਕਾਰ ਵੱਲੋਂ ਇਕ ਕਮੇਟੀ ਬਣਾਈ ਗਈ ਹੈ, ਜਿਸ ਨਾਲ ਸਿੱਖਾਂ ਤੇ ਤਸ਼ੱਦਦ ਢੋਂਹਣ ਤੇ ਸੱਚਾਈ ਤੇ ਪਰਦਾ ਪਾਉਣ ਦੀ ਕੋਜੀ ਸਾਜਿਸ਼ ਤੇ ਸ਼ਰਾਰਤ ਕੀਤੀ ਜਾ ਰਹੀ ਹੈ, ਜਦੋਂਕਿ ਲੋਕਾਂ ਦੀ ਮੰਗ ਹੈ ਕਿ ਫਿਲਮ ਸਤਲੁਜ ਹੁਣ ਦੁਬਾਰਾ ਫਿਰ ਓਟੀਟੀ ਪਲੇਟਫਾਰਮ ਤੇ ਪਾਇਆ ਜਾਵੇ, ਕਿਉਂਕਿ ਇਹ ਫਿਲਮ ਸਿੱਖਾਂ ਤੇ ਹੋਏ ਅਤਿਆਚਾਰ ਦੀ ਸਚਾਈ ਨੂੰ ਬਿਆਨ ਕਰਦੀ ਹੈ ਜਿਸ ਦੀ ਕਿਸੇ ਕਮੇਟੀ ਵੱਲੋਂ ਜਾਂਚ ਪੜਤਾਲ ਕਰਨ ਤੇ ਘੋਖਣ ਦੀ ਕੋਈ ਲੋੜ ਬਾਕੀ ਨਹੀਂ ਰਹਿ ਜਾਂਦੀ ।
ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ 
ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ `ਤੇ ਆਧਾਰਿਤ ਫ਼ਿਲਮ `ਸਤਲੁਜ` ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਹਰੇਕ ਵਰਗ ਵੱਲੋਂ ਕਰੜੇ ਸ਼ਬਦਾਂ ਵਿੱਚ ਨਿੰਦਾ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ 1984 ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਸਿੱਖਾਂ ਤੇ ਤਸ਼ੱਦਦ ਢਾਹ ਕੇ ਨਸਲਕੁਸ਼ੀ ਕੀਤੀ ਗਈ, ਉੱਥੇ ਹੀ ਇਸ ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ ਤੇ ਇਸੇ ਸੱਚ ਨੂੰ ਬਿਆਨ ਕਰਦੀ ਸਤਲੁਜ ਫਿਲਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਬੀਤੇ ਸਮੇਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਸ਼ਹੀਦ ਕਰ ਦਿੱਤਾ ਗਿਆ, ਪਰ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਹਜ਼ਾਰਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਸ਼ੁਰੂ ਕੀਤੇ ਗਏ ਯਤਨ ਨੇ ਸਰਕਾਰਾਂ ਦੇ ਅਸਲੀ ਚਿਹਰੇ ਨੂੰ ਜਰੂਰ ਨੰਗਾ ਕਰਕੇ ਰੱਖ ਦਿੱਤਾ, ਕਿਉਂਕਿ ਇਸ ਤੋਂ ਪਹਿਲਾਂ ਸਰਕਾਰਾਂ ਵੱਲੋਂ ਅਨੇਕਾਂ ਨੌਜਵਾਨਾਂ ਨੂੰ ਦੀਆਂ ਲਾਸ਼ਾਂ ਨੂੰ ਲਾਵਾਰਸ ਕਹਿ ਕੇ ਜਿੱਥੇ ਸਾੜਿਆ ਉੱਥੇ ਹੀ ਵਗਦੀਆਂ ਨਦੀਆਂ, ਨਹਿਰਾਂ, ਦਰਿਆਵਾਂ ਵਿੱਚ ਵੀ ਕਈ ਮਾਵਾਂ ਦੇ ਪੁੱਤਰ ਵਹਾ ਕੇ ਰੱਖ ਦਿੱਤੇ ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਵਲੋ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਇਸੇ ਸੱਚਾਈ ਨੂੰ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments