Homeਦੇਸ਼ਯੂਪੀ 'ਚ ਮਾਨਸੂਨ ਦਾ ਕਹਿਰ, ਕਈ ਸ਼ਹਿਰਾਂ 'ਚ ਜਲਥਲ ਹਾਲਾਤ

ਯੂਪੀ ‘ਚ ਮਾਨਸੂਨ ਦਾ ਕਹਿਰ, ਕਈ ਸ਼ਹਿਰਾਂ ‘ਚ ਜਲਥਲ ਹਾਲਾਤ

ਯੂਪੀ:9ਜੁਲਾਈ (ਛਤਰਪਾਲ ਸਿੰਘ):ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਨੇ ਆਪਣਾ ਰੌਦਰ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਸਵੇਰ ਤੋਂ ਹੀ ਨੋਇਡਾ, ਗਾਜ਼ੀਆਬਾਦ, ਮੇਰਠ, ਮਥੁਰਾ, ਬੁਲੰਦਸ਼ਹਿਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਕਈ ਸੜਕਾਂ ਅਤੇ ਰਿਹਾਇਸ਼ੀ ਇਲਾਕੇ ਪਾਣੀ ਹੇਠ ਆ ਗਏ ਹਨ।

ਨੋਇਡਾ ਅਤੇ ਗਾਜ਼ੀਆਬਾਦ ਵਿੱਚ ਭਾਰੀ ਮੀਂਹ ਕਾਰਨ ਮੁੱਖ ਸੜਕਾਂ ‘ਤੇ ਇੱਕ ਤੋਂ ਦੋ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਰਹੀ। ਬੁਲੰਦਸ਼ਹਿਰ ਵਿੱਚ ਵੀ ਪਾਣੀ ਘਰਾਂ ਅਤੇ ਦੁਕਾਨਾਂ ਵਿੱਚ ਦਾਖਲ ਹੋ ਗਿਆ, ਜਦਕਿ ਬਾਗਪਤ ਵਿੱਚ ਦਿੱਲੀ-ਸਹਾਰਨਪੁਰ ਹਾਈਵੇਅ ਪਾਣੀ ਨਾਲ ਭਰ ਗਿਆ ਅਤੇ ਕਈ ਵਾਹਨ ਰਸਤੇ ਵਿੱਚ ਹੀ ਫਸ ਗਏ।

ਸਹਾਰਨਪੁਰ ਵਿੱਚ ਇੱਕ ਨਦੀ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਇੱਕ ਔਰਤ ਸਮੇਤ ਤਿੰਨ ਲੋਕ ਮੋਟਰਸਾਈਕਲ ਸਣੇ ਪਾਣੀ ਵਿੱਚ ਵਹਿ ਗਏ। ਹਾਲਾਂਕਿ ਸਥਾਨਕ ਲੋਕਾਂ ਦੀ ਮੁਸਤੈਦੀ ਨਾਲ ਤਿੰਨਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

ਲਗਾਤਾਰ ਮੀਂਹ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮਥੁਰਾ, ਸੰਭਲ ਅਤੇ ਹਾਥਰਸ ਵਿੱਚ ਅੱਠਵੀਂ ਜਮਾਤ ਤੱਕ, ਮੇਰਠ ਵਿੱਚ ਨੌਵੀਂ ਜਮਾਤ ਤੱਕ ਅਤੇ ਗਾਜ਼ੀਆਬਾਦ ਵਿੱਚ ਬਾਰਹਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀ ਐਲਾਨੀ ਗਈ ਹੈ।

ਮੀਂਹ ਨਾਲ ਜੁੜੀਆਂ ਘਟਨਾਵਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਚਾਰ ਲੋਕਾਂ ਦੀ ਜਾਨ ਚਲੀ ਗਈ। ਪ੍ਰਯਾਗਰਾਜ ਅਤੇ ਅਲੀਗੜ੍ਹ ਵਿੱਚ ਕਰੰਟ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ, ਜਦਕਿ ਹਾਪੁੜ ਵਿੱਚ ਇੱਕ ਮਕਾਨ ਡਿੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ।

ਮੌਸਮ ਵਿਭਾਗ ਨੇ ਸੂਬੇ ਦੇ ਸਾਰੇ 75 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ 27 ਜ਼ਿਲ੍ਹਿਆਂ ਲਈ ਪਹਿਲੀ ਵਾਰ ਇਸ ਮਾਨਸੂਨ ਸੀਜ਼ਨ ਦੌਰਾਨ ‘ਰੈੱਡ ਅਲਰਟ’ ਜਾਰੀ ਕੀਤਾ ਗਿਆ ਹੈ, ਜੋ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਦਰਸਾਉਂਦਾ ਹੈ। ਵਿਭਾਗ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments